ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਖ : ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ, ਕਿਉਂਕਿ ਸਮਾਂ ਆਪ ਨੂੰ ਕਿਸੇ ਚਕਰ ’ਚ ਫਸਾਉਣ ਵਾਲਾ ਹੈ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਕਿਸੇ ਕੰਮਕਾਜੀ ਪ੍ਰਾਬਲਮ ਨੂੰ ਹੈਂਡਲ ਕਰਨ ਲਈ ਸਮਾਂ ਚੰਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵਲ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਸਿੰਘ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਕੰਮਾਂ ’ਚ ਆਪ ਦੀ ਪੈਠ-ਦਨਦਨਾਹਟ ਵੀ ਬਣੀ ਰਹੇਗੀ।
ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਜ਼ਰੂਰਤ ਤੋਂ ਜ਼ਿਆਦਾ ਪਰਹੇਜ਼ ਰੱਖਣਾ ਸਹੀ ਰਹੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ।
ਤੁਲਾ : ਕੰਮਕਾਜੀ ਦਸ਼ਾ ਚੰਗੀ, ਆਪ ਹਿੰਮਤੀ ਉਤਸ਼ਾਹੀ ਰਹੋਗੇ, ਫੈਮਿਲੀ ਫਰੰਟ ’ਤੇ ਮੇਲਜੋਲ, ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
ਧਨ : ਧਾਰਮਿਕ ਕੰਮਾਂ ’ਚ ਰੁਚੀ, ਸੰਤਾਨ ਦਾ ਰੁਖ ਵੀ ਸੁਪੋਰਟਿਵ ਰਹੇਗਾ ਅਤੇ ਉਹ ਹਰ ਸਮੇਂ ਆਪ ਨਾਲ ਖੜ੍ਹੀ ਨਜ਼ਰ ਆਵੇਗੀ।
ਮਕਰ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ ਪਰ ਤਬੀਅਤ ’ਚ ਤੇਜ਼ੀ ਰਹੇਗੀ।
ਮੀਨ : ਮਿੱਟੀ, ਬਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲਣ ਦੀ ਆਸ ।
15 ਫਰਵਰੀ 2024, ਵੀਰਵਾਰ
ਮਾਘ ਸੁਦੀ ਤਿੱਥੀ ਛੱਠ (ਸਵੇਰੇ 10.13 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 26 (ਮਾਘ), ਹਿਜਰੀ ਸਾਲ 1445, ਮਹੀਨਾ : ਸ਼ਾਬਾਨ, ਤਰੀਕ : 4, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਸਵੇੇਰੇ 9.26 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ: ਸ਼ੁਕਲ (ਸ਼ਾਮ 5.22 ਤੱਕ)ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ: ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.26 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲੇ ਸਫ਼ਰ ਤੋਂ ਕਰਨ ਗੁਰੇਜ਼, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY