ਮੇਖ : ਜਨਰਲ ਤੌਰ ’ਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕਾਰੋਬਾਰੀ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਇਸ ਲਈ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ ਪਰ ਬਾਅਦ ’ਚ ਸਮਾਂ ਸੁਧਰੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤੱਕ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਦੇਵੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਐਕਟਿਵ ਰੱਖੇਗਾ, ਸਰਕਾਰੀ ਫ੍ਰੰਟ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਕੰਨਿਆ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਫਿਰ ਬਾਅਦ ’ਚ ਸਿਹਤ ਦੇ ਵਿਗੜਨ ਦਾ ਡਰ ਰਹੇਗਾ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਸਮਾਂ ਸੁਧਰੇਗਾ, ਮਾਣ-ਇੱਜ਼ਤ ਬਣੀ ਰਹੇਗੀ।
ਧਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗਾ, ਸ਼ੁੱਭ ਕੰਮਾਂ ’ਚ ਧਿਆਨ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸਫਲਤਾ ਸਾਥ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮੀਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਮਿੱਤਰਾਂ ਨਾਲ ਮੇਲਜੋਲ ਫੂਰਟਫੁਲ ਰਹੇਗਾ।
16 ਫਰਵਰੀ 2024, ਸ਼ੁੱਕਰਵਾਰ
ਮਾਘ ਸੁਦੀ ਤਿੱਥੀ ਸਪਤਮੀ (ਸਵੇਰੇ 8.55 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੇਖ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਮਾਘ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 5, ਸੂਰਜ ਉਦੇ ਸਵੇਰੇ 7.13 ਵਜੇ, ਸੂਰਜ ਅਸਤ ਸ਼ਾਮ 6.11 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ ਸਵੇਰੇ 8.47 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਬ੍ਰਹਮ (ਬਾਅਦ ਦੁਪਹਿਰ 3.17 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 2.43 ਤੱਕ ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.55 ਤੋਂ ਲੈ ਕੇ ਰਾਤ 8.36 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੱਥ ਸਪਤਮੀ ਵਰਤ, ਪੁੱਤਰ ਸਪਤਮੀ ਵਰਤ, ਭਾਨੁ ਸਪਤਮੀ, ਆਰੋਗਿਆ ਵਰਤ, ਭੀਸ਼ਮ ਅਸ਼ਟਮੀ, ਸ਼੍ਰੀ ਮਾਧਵ ਆਚਾਰਿਆ ਜਯੰਤੀ, ਮਰਿਆਦਾ ਮਹੋਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY