ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲਿਕੇਸ਼ਨ, ਟੂਰਿਜ਼ਮ, ਕੰਸਲਟੈਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ , ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ,ਤਬੀਅਤ ਅਤੇ ਮੂਡ ’ਚ ਖੁਸ਼ਦਿਲੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾ ਕੇ ਰੱਖੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਰਾਜਕੀ ਕੰਮਾਂ ਲਈ ਆਪ ਦੇ ਯਤਨ-ਭੱਜਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਦਾ ਸਾਫਟ ਰੁਖ ਆਪ ਦੇ ਕਿਸੇ ਪ੍ਰੋਗਰਾਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗਾ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਬਦਪ੍ਰਹੇਜ਼ੀ ਨਾ ਵਰਤੋਂ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਅਤੇ ਹਮਦਰਦਾਨਾ ਰੁਖ ਰੱਖਣਗੇ।
ਧਨ : ਅਚਾਨਕ ਕੋਈ ਸਟ੍ਰਾਂਗ ਸ਼ਤਰੂ, ਆਪ ਨਾਲ ਟਕਰਾ ਕੇ ਆਪ ਦੀ ਸਾਰੀ ਪਲਾਨਿੰਗ ਪ੍ਰੋਗਰਾਮਿੰਗ ਨੂੰ ਅਪਸੈੱਟ ਕਰ ਸਕਦਾ ਹੈ।
ਮਕਰ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਮਨ ਪਾਜ਼ੇਟਿਵ ਸੋਚ ਦੇ ਪ੍ਰਭਾਵ ’ਚ ਰਹੇਗਾ।
ਕੁੰਭ : ਕਿਸੇ ਅਦਾਲਤੀ ਕੰਮ ਲਈ ਕੀਤਾ ਗਿਆ ਨਵਾਂ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਮਾਣ-ਸਨਮਾਣ ਦੀ ਪ੍ਰਾਪਤੀ।
ਮੀਨ : ਮਿੱਤਰਾਂ ਨਾਲ, ਮੇਲ ਜੋਲ ਫਰੂਟਫੁਲ ਰਹੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਆਪ ਲਈ ਸਹੀ ਰਹੇਗਾ।
17 ਫਰਵਰੀ 2024, ਸ਼ਨੀਵਾਰ
ਮਾਘ ਸੁਦੀ ਤਿੱਥੀ ਅਸ਼ਟਮੀ (ਸਵੇਰੇ 8.17 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28 (ਮਾਘ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 6, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 6.12 ਵਜੇ (ਜਲੰਧਰ ਟਾਈਮ), ਨਕਸ਼ੱਤਰ: ਕ੍ਰਿਤਿਕਾ (ਸਵੇਰੇ 8.46 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਏਂਦਰ (ਦੁਪਹਿਰ 1.43 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY