ਮੇਖ : ਕੰਮਕਾਜੀ ਸਾਥੀ ਆਪ ਦਾ ਸਾਥ ਦੇਣਗੇ, ਸੁਪੋਰਟ ਕਰਨਗੇ ਅਤੇ ਅਜਿਹਾ ਕੁਝ ਨਾ ਕਰ ਸਕਣਗੇ, ਜਿਹੜਾ ਆਪ ਦੀ ਕਿਸੇ ਕੰਮਕਾਜੀ ਮੁਸ਼ਕਲ ਨੂੰ ਵਧਾਉਣ ਵਾਲਾ ਹੋਵੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਕਿਉਂਕਿ ਲਾਭ ਦੇਣ ਵਾਲਾ ਹੈ, ਇਸ ਲਈ ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਕਿਉਂਕਿ ਸਿਤਾਰਾ ਗਲੇ ਨੂੰ ਖਰਾਬ ਰੱਖਣ ਵਾਲਾ ਹੈ, ਇਸ ਲਈ ਠੰਡੀਅਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਕਰਕ : ਸਿਤਾਰਾ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।
ਕੰਨਿਆ : ਕਿਸੇ ਵੱਡੇ ਅਧਿਕਾਰੀ ਦੀ ਮਦਦ- ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਜੀ ਲੱਗੇਗਾ।
ਬ੍ਰਿਸ਼ਚਕ : ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਜ਼ਰੂਰ ਹੋਵੇਗੀ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਮਕਰ : ਕਮਜ਼ੋਰ ਦਿਸਣ ਵਾਲੇ ਵਿਰੋਧੀ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ, ਮਨ ਵੀ ਅਸਮੰਜਸ ਅਤੇ ਕਠਿਨਾਈ ’ਚ ਰਹੇਗਾ।
ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਰਾਹੀਂ ਕੀਤਾ ਗਿਆ ਕੋਈ ਯਤਨ ਚੰਗੀ ਰਿਟਰਨ ਦੇ ਸਕਦਾ ਹੈ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
20 ਫਰਵਰੀ 2024, ਮੰਗਲਵਾਰ
ਮਾਘ ਸੁਦੀ ਤਿੱਥੀ ਇਕਾਦਸ਼ੀ (ਸਵੇਰੇ 9.56 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 9, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਦੁਪਹਿਰ 12.13 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਪ੍ਰੀਤੀ (ਪੁਰਵ ਦੁਪਹਿਰ 11.46 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.56 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਯਾ ਇਕਾਦਸ਼ੀ ਵਰਤ, ਭੀਸ਼ਮ ਦੁਆਦਸ਼ੀ, ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY