ਮੇਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਕੋਈ ਨਾ ਕੋਈ ਬਹਾਨਾ ਭਾਲਦੇ ਰਹਿ ਸਕਦੇ ਹਨ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖ ਸਕਦਾ ਹੈ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ ਪਰ ਭੱਜ-ਦੌੜ ਜ਼ਿਆਦਾ ਕਰਨੀ ਪਵੇਗੀ।
ਕਰਕ : ਕਿਸੇ ਵੱਡੇ ਆਦਮੀ ਦੀ ਮਦਦ, ਆਪ ਦੇ ਕਿਸੇ ਉਲਝੇ-ਰੁਕੇ ਕੰਮ ਨੂੰ ਸੰਵਾਰਨ ’ਚ ਬਹੁਤ ਸਹਿਯੋਗੀ ਅਤੇ ਮਦਦਗਾਰ ਹੋ ਸਕਦੀ ਹੈ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ ’ਚ ਫਸਣ ਤੋਂ ਬਚਾ ਕੇ ਰੱਖੋ ਕਿਉਂਕਿ ਸਿਤਾਰਾ ਆਪ ਨੂੰ ਕਿਸੇ ਪ੍ਰਾਬਲਮ ’ਚ ਫਸਾਉਣ ਵਾਲਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਕਿਸੇ ਕੰਮ-ਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ ਹੈ।
ਧਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ, ਕਿਸੇ ਕੋਸ਼ਿਸ਼ ਨੂੰ ਲਾਈਟਲੀ ਨਾ ਲਓ, ਨਹੀਂ ਤਾਂ ਨਤੀਜਾ ਫੇਵਰੇਬਲ ਨਹੀਂ ਮਿਲੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਧਾਰਮਿਕ ਕੰਮਾਂ ’ਚ ਜੀਅ ਲੱਗੇਗਾ, ਕਿਸੇ ਨਾ ਕਿਸੇ ਝਮੇਲੇ ਨਾਲ ਵਾਸਤਾ ਰਹਿਣ ਦਾ ਡਰ, ਉਂਝ ਤੇਜ਼ ਪ੍ਰਭਾਵ ਬਣਿਆ ਰਹੇਗਾ।
ਕੁੰਭ : ਸਿਹਤ ਦਾ ਧਿਆਨ ਰੱਖਣਾ ਜ਼ਰੂਰੀ, ਖਾਣਾ-ਪੀਣਾ ਵੀ ਲਿਮਿਟ ’ਚ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਫਿਕਰ ਪ੍ਰੇਸ਼ਾਨੀ ਰਹਿ ਸਕਦੀ ਹੈ।
26 ਫਰਵਰੀ 2024, ਸੋਮਵਾਰ
ਫੱਗਣ ਵਦੀ ਤਿੱਥੀ ਦੂਜ (ਰਾਤ 11.17 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮੇਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 7 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 15, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (26-27 ਮੱਧ ਰਾਤ 4.31 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਧ੍ਰਿਤੀ (ਬਾਅਦ ਦੁਪਹਿਰ 3.27 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ: ਸਿੰਘ ਰਾਸ਼ੀ ’ਤੇ (ਸਵੇਰੇ 8.11 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY