ਮੇਖ : ਹਲਕੀ ਨੇਚਰ ਵਾਲਾ ਕੋਈ ਵਿਰੋਧੀ ਆਪ ਲਈ ਕੋਈ ਮੁਸ਼ਕਲ ਜਗਾ ਸਕਦਾ ਹੈ, ਇਸ ਲਈ ਉਨ੍ਹਾਂ ਦੀ ਸਰਗਰਮੀ ਤੋਂ ਬੇਖਬਰ ਰਹਿਣਾ ਠੀਕ ਨਹੀਂ ਰਹੇਗਾ।
ਬ੍ਰਿਖ : ਮਨ ਅਤੇ ਸੋਚ ’ਤੇ ਨੈਗੇਟਿਵਿਟੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਗਲਤ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਕਿਉਂਕਿ ਸਿਤਾਰਾ ਠੀਕ ਨਹੀਂ, ਇਸ ਲਈ ਪ੍ਰਾਪਰਟੀ ਦੇ ਕਿਸੇ ਕੰਮ ਲਈ ਯਤਨ ਨਾ ਕਰਨਾ ਬਿਹਤਰ ਰਹੇਗਾ, ਉਂਝ ਅਰਥ ਦਸ਼ਾ ਠੀਕ-ਠਾਕ ਰਹੇਗੀ।
ਕਰਕ : ਆਪ ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਭੱਜ-ਦੌੜ ਤਾਂ ਕਰੋਗੇ ਪਰ ਸ਼ਾਇਦ ਕੋਸ਼ਿਸ਼ ਬੇਕਾਰ ਚਲੀ ਜਾਏ, ਸਿਹਤ ਦਾ ਵੀ ਧਿਆਨ ਰੱਖੋ।
ਸਿੰਘ : ਪੈਰ ਫਿਸਲਣ ਦਾ ਡਰ, ਸਿਹਤ ਵੀ ਕੁਝ ਵਿਗੜੀ ਰਹੇਗੀ, ਉਂਝ ਕੰਮਕਾਜੀ ਕੋਸ਼ਿਸ਼ ਸ਼ਾਇਦ ਉਮੀਦ ਮੁਤਾਬਕ ਨਤੀਜਾ ਨਾ ਦੇਵੇਗੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।
ਤੁਲਾ : ਸਿਤਾਰਾ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਅਤੇ ਨਾ ਹੀ ਕੰਮਕਾਜੀ ਟੂਰਿੰਗ ਕਰੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਅਦਾਲਤੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਜਿਹੜਾ ਵੀ ਯਤਨ ਕਰੋ ਜ਼ੋਰ ਲਗਾ ਕੇ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਕੰਮਕਾਜੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਵੀ ਅਪਸੈੱਟ-ਪ੍ਰੇਸ਼ਾਨ ਜਿਹਾ ਰਹੇਗਾ।
ਕੁੰਭ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਸਫਰ ਵੀ ਨਾ ਕਰੋ, ਕਿਉਂਕਿ ਉਹ ਨੁਕਸਾਨ ਵਾਲਾ ਬਣਿਆ ਰਹੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ, ਧਿਆਨ ਰੱਖੋ ਕਿ ਕਿਸੇ ਨਾਲ ਝਗੜਾ ਨਾ ਹੋ ਜਾਵੇ।
26 ਮਾਰਚ 2024, ਮੰਗਲਵਾਰ
ਚੇਤ ਵਦੀ ਤਿੱਥੀ ਏਕਮ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੁੰਭ ’ਚ
ਬੁੱਧ ਮੀਨ ’ਚ
ਗੁਰੂ ਮੇਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 6 (ਚੇਤ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 15, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਦੁਪਹਿਰ 1.34 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ, ਯੋਗ : ਧਰੁਵ (ਰਾਤ 10.18 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (27-28 ਮੱਧ ਰਾਤ 2.57 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹੋਲਾ ਮੇਲਾ (ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਪਾਉਂਟਾ ਸਾਹਿਬ), ਬਸੰਤ ਉਤਸਵ, ਧੁਲੇਂਡੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਤੇ ਕਰਕ ਰਾਸ਼ੀ ਵਾਲੇ ਲੋਕ ਦੁਸ਼ਮਣਾਂ ਤੋਂ ਰੱਖਣ ਫਾਸਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY