ਮੇਖ : ਵਪਾਰਕ ਅਤੇ ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਵਧੀਆਂ ਹੋਈਆਂ ਸ਼ਰਾਰਤਾਂ ਆਪ ਨੂੰ ਪ੍ਰੇਸ਼ਾਨ ਰੱਖ ਸਕਦੀਆਂ ਹਨ, ਸਫਰ ਵੀ ਟਾਲ ਦੇਣਾ ਸਹੀ ਰਹੇਗਾ, ਮਨ ਵੀ ਡਾਵਾਂਡੋਲ ਅਤੇ ਅਪਸੈੱਟ ਜਿਹਾ ਰਹੇਗਾ।
ਮਿਥੁਨ : ਸੰਤਾਨ ਦੇ ਨਰਮ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਖਾਣਾ-ਪੀਣਾ ਵੀ ਸੰਜਮ ਨਾਲ ਕਰਨਾ ਸਹੀ ਰਹੇਗਾ।
ਸਿੰਘ : ਮਿੱਤਰ-ਕੰਮਕਾਜੀ ਸਾਥੀ ਸਾਥ ਦੇਣਗੇ, ਸਹਿਯੋਗ ਕਰਨਗੇ ਪਰ ਧਿਆਨ ਰੱਖੋ ਕਿ ਪੈਰ-ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ਭਰਪੂਰ ਲਾਭ ਮਿਲੇਗਾ।
ਤੁਲਾ : ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਉਲਝਣਾਂ ਵਾਲਾ, ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਕੰਮ ਵਿਗੜ ਨਾ ਜਾਵੇ, ਮਨ ਵੀ ਡਿਸਟਰਬ ਜਿਹਾ ਰਹੇਗਾ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਹਟਾਉਣ ਵਾਲਾ, ਕੰਮਕਾਜੀ ਟੂਰ ਵੀ ਲਾਭਕਾਰੀ ਰਹੇਗਾ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।
ਕੁੰਭ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਧਨ ਹਾਨੀ ਨੁਕਸਾਨ ਦਾ ਵੀ ਡਰ।
27 ਮਾਰਚ 2024, ਬੁੱਧਵਾਰ
ਚੇਤ ਸੁਦੀ ਤਿੱਥੀ ਦੂਜ (ਸ਼ਾਮ 5.07 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਤੁਲਾ ’ਚ
ਮੰਗਲ ਕੁੰਭ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 7 (ਚੇਤ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 16, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 4.16 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਵਿਆਘਾਤ (ਰਾਤ 10.53 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (28 ਮਾਰਚ ਸਵੇਰੇ 6.02 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸੰਤ ਤੁਕਾ ਰਾਮ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਤੇ ਕੁੰਭ ਰਾਸ਼ੀ ਵਾਲੇ ਰੱਖਣ ਆਪਣੀ ਸਿਹਤ ਦਾ ਖਿਆਲ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY