ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਅਨੁਕੂਲ ਬਣੇ ਰਹਿਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਭਰਪੂਰ ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਵੀ ਕੁਝ ਤਣਾਅ ਅਤੇ ਕੁੜੱਤਣ ਰਹਿਣ ਦਾ ਡਰ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ। ਮਨ ਵੀ ਅਸ਼ਾਂਤ-ਪ੍ਰੇਸ਼ਾਨ ਜਿਹਾ ਰਹੇਗਾ।
ਕਰਕ : ਸੰਤਾਨ ਦਾ ਰੁਖ ਕੋ-ਆਪ੍ਰੇਟਿਵ ਨਾ ਹੋਵੇਗਾ, ਇਸ ਲਈ ਕਿਸੇ ਕੰਮ ਨੂੰ ਸਿਰੇ ਚੜ੍ਹਾਉਣ ਲਈ ਉਸ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰਨਾ ਚਾਹੀਦਾ ਹੈ ਅਤੇ ਨਾ ਹੀ ਉਮੀਦ ਰੱਖਣੀ ਚਾਹੀਦੀ ਹੈ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਨਵੀਂ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ ਹੈ ਕਿਉਂਕਿ ਆਪ ਦੀ ਕੋਈ ਕੋਸ਼ਿਸ਼ ਸਿਰੇ ਨਾ ਚੜ੍ਹੇਗੀ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਨਾਲ ਨੇੜਤਾ ਨਾ ਰੱਖੋ ਕਿਉਂਕਿ ਉਹ ਆਪ ਨੂੰ ਹਿੱਟ ਕਰਨ ਤੋਂ ਕਦੀ ਬਾਜ਼ ਨਾ ਆਉਣਗੇ, ਨੁਕਸਾਨ ਦਾ ਡਰ।
ਤੁਲਾ : ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ, ਧਨ ਹਾਨੀ ਦਾ ਵੀ ਡਰ ਬਣਿਆ ਰਹੇਗਾ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਵੈਸੇ ਮਨ ਵੀ ਟੈਂਸ, ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।
ਧਨ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਮਕਰ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਕੁੰਭ : ਕਿਸੇ ਅਫਸਰ ਦੀ ਸਖਤੀ ਅਤੇ ਨਾਰਾਜ਼ਗੀ ਕਰ ਕੇ ਆਪ ਦਾ ਕੋਈ ਕੰਮ ਸਿਰੇ ਤੋਂ ਉਖੜ ਸਕਦਾ ਹੈ, ਮਨ ਵੀ ਪ੍ਰੇਸ਼ਾਨ ਡਾਵਾਂਡੋਲ ਰਹੇਗਾ।
ਮੀਨ : ਮਨ ਅਤੇ ਸੋਚ ’ਤੇ ਨੈਗੇਟੀਵਿਟੀ ਦਾ ਅਸਰ ਪ੍ਰਭਾਵੀ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ,ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
30 ਮਾਰਚ 2024, ਸ਼ਨੀਵਾਰ
ਚੇਤ ਵਦੀ ਤਿੱਥੀ ਪੰਚਮੀ (ਰਾਤ 9.14 ਤੱਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੁੰਭ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 10 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 19, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 10.04 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਿੱਧੀ (ਰਾਤ 10.46 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.04 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰੰਗ ਪੰਚਮੀ, ਮੇਲਾ ਨਵਚੰਡੀ (ਮੇਰਠ), ਮੇਲਾ ਗੁਰੂ ਰਾਮ ਰਾਏ (ਦੇਹਰਾਦੂਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਤੇ ਮੇਖ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਹੋਵੇਗਾ ਲਾਭ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY