ਮੇਖ : ਲੋਹਾ-ਲੋਹਾ ਮਸ਼ਨਰੀ, ਲੋਹੇ ਦੇ ਕੱਲ ਪੁਰਜ਼ਿਆਂ, ਹਾਰਡ ਵੇਅਰ, ਸਰੀਆ, ਬਿਜਲੀ ਦੇ ਸਾਮਾਨ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਧਾਰਮਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ-ਪ੍ਰੋਗਰਾਮ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਲ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਬ੍ਰਿਖ : ਅਫਸਰਾਂ ਦੇ ਲਚੀਲੇ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹੇਗਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਦਾ ਪ੍ਰੋਗਰਾਮ ਵੀ ਟਾਲ ਦਿਓ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਪੈਠ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਬਿਹਤਰ ਰਹੇਗਾ, ਡਿੱਗਣ ਫਿਸਲਣ ਦਾ ਵੀ ਡਰ।
ਕੰਨਿਆ : ਸ਼ਤਰੂ ਉਭਰਦੇ ਸਿਮਟਦੇ ਤਾਂ ਰਹਿਣਗੇ ਤਾਂ ਵੀ ਉਹ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇਰਾਦਿਆਂ ’ਚ ਵਿਜੇ ਮਿਲੇਗੀ ਪਰ ਦੁਸ਼ਮਣਾਂ ਤੋਂ ਬਚਾਅ ਰੱਖੋ।
ਬ੍ਰਿਸ਼ਚਕ : ਜੇ ਪ੍ਰਾਪਰਟੀ ਦਾ ਕੋਈ ਕੰਮ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਧਨ : ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਫਾਈਨਲ ਕਰਨ ’ਚ ਜ਼ਿਆਦਾ ਮੁਸ਼ਕਲ ਮਹਿਸੂਸ ਨਾ ਹੋਵੇਗੀ।
ਮਕਰ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਲਾਭਕਾਰੀ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਵੀ ਕੁਝ ਤੰਗ ਰਹੇਗੀ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ‘ਓਵਰ ਐਕਟਿਵ’’ਹੋ ਕੇ ਨਿਪਟਾਓ।
6 ਅਪ੍ਰੈਲ 2024, ਸ਼ਨੀਵਾਰ
ਚੇਤ ਵਦੀ ਤਿੱਥੀ ਦੁਆਦਸ਼ੀ (ਸਵੇਰੇ 10.20 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਕੁੰਭ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 17 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 26, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (ਬਾਅਦ ਦੁਪਹਿਰ 3.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ੁਕਲ (6-7 ਮੱਧ ਰਾਤ 2.20 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਨੀ ਪ੍ਰਦੋਸ਼ ਵਰਤ, ਵਾਰੁਣੀ ਪੁਰਬ, ਮਹਾਵਾਰੁਣੀ ਯੋਗ (ਬਾਅਦ ਦੁਪਹਿਰ 3.40 ਤੱਕ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਤੇ ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਰਹੇਗੀ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY