ਅੱਜ ਦਾ ਰਾਸ਼ੀਫਲ
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚ ਵੀ ਪੇਸ਼ਕਦਮੀ ਹੋਵੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਬੇ-ਧਿਆਨ ਨਾਲ ਨਹੀਂ ਕਰਨਾ ਸਹੀ ਰਹੇਗਾ।
ਕਰਕ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਬੁੱਕ ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਭੂਰ ਲਾਭ ਮਿਲੇਗਾ।
ਸਿੰਘ : ਅਫਸਰਾਂ ਦੇ ਨਰਮ ਰੁਖ ਕਰ ਕੇ ਕਿਸੇ ਸਰਕਾਰੀ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਤੇਜ ਪ੍ਰਭਾਓ ਬਣਿਆ ਰਹੇਗਾ, ਅਰਥ ਦਸ਼ਾ ਵੀ ਸੁਖਦ ਰਹੇਗੀ।
ਤੁਲਾ : ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ-ਰੰਗੀਨੀ ਰਹੇਗੀ। ਫੈਮਿਲੀ ਫ੍ਰੰਟ ’ਤੇ ਸਦਭਾਅ ਬਣਿਆ ਰਹੇਗਾ।
ਧਨ : ਮਨ ਟੈਂਸ-ਡਾਵਾਂਡੋਲ, ਅਸ਼ਾਂਤ-ਪ੍ਰੇਸ਼ਾਨ ਜਿਹਾ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਮਕਰ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਪ੍ਰਭਾਵੀ-ਵਿਜਈ ਰੱਖੇਗਾ, ਉਦੇਸ਼-ਮਨੋਰਥ ਹੱਲ ਹੋਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਜੇ ਪ੍ਰਾਪਰਟੀ ਦਾ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਪੱਕੀ ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਮੀਨ : ਜੇ ਕਿਸੇ ਵੱਡੇ ਆਦਮੀ ਤੋਂ ਮਦਦ ਲੈਣ ਲਈ, ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣੇਗਾ।
12 ਅਪ੍ਰੈਲ 2024, ਸ਼ੁੱਕਰਵਾਰ
ਚੇਤ ਸੁਦੀ ਤਿੱਥੀ ਚੌਥ (ਦੁਪਹਿਰ 1.12 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕੁੰਭ ’ਚ
ਬੁੱਧ ਮੀਨ ’ਚ
ਗੁਰੂ ਮੇਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 23 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 2, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (12-13 ਮੱਧ ਰਾਤ 12.51 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸੌਭਾਗਿਯ (12-13 ਮੱਧ ਰਾਤ 2.13 ਤੱਕ) ਅਤੇ ਮਗਰੋਂ ਯੋਗ ਸ਼ੋਭਨ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੁਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.12 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਦਮਨਕ ਚੌਥ, ਸ਼੍ਰੀ (ਲਕਸ਼ਮੀ) ਪੰਚਮੀ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦਾ ਸ਼ਤਰੂਆਂ ਕਾਰਨ ਮਨ ਰਹੇਗਾ ਪ੍ਰੇਸ਼ਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY