12 ਮਈ 2024, ਐਤਵਾਰ
ਮੇਖ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਬ੍ਰਿਖ : ਵਪਾਰ ਕਾਰੋਬਾਰ ’ਚ ਲਾਭ,ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਸਰਕਾਰੀ ਕੰਮਾਂ ’ਚ ਆਪ ਦੀ ਪੈਠ ਬੋਲਬਾਲਾ ਬਣਿਆ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ,ਜਿਹੜੇ ਕੰਮ ਲਈ ਯਤਨ ਕਰੋਗੇ ਉਸ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਗਲੇ ’ਚ ਖਰਾਬੀ ਦਾ ਡਰ।
ਕਰਕ : ਖਰਚਿਆਂ ਦਾ ਜ਼ੋਰ,ਅਰਥ ਤੰਗੀ ਵੀ ਮਹਿਸੂਸ ਹੋ ਸਕਦੀ ਹੈ, ਲੈਣ-ਦੇਣ ਦੇ ਕੰਮ ਧਿਆਨ ਨਾਲ ਕਰੋ ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਨਾ ਫਸ ਜਾਵੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਅਫਸਰਾਂ ਦੇ ਸਾਫਟ ਰੁਖ ਕਰ ਕੇ ਕੋਈ ਸਰਕਾਰੀ ਰੁਕਾਵਟ ਸਮੱਸਿਆ ਹੱਲ ਹੋ ਸਕਦੀ ਹੈ ਪਰ ਡਿੱਗਣ ਫਿਸਲਣ ਦਾ ਡਰ ਰਹੇਗਾ।
ਤੁਲਾ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਪੇਟ ਦੇ ਵਿਗੜਨ ਦਾ ਡਰ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੰਮਕਾਜੀ ਸਫਰ ਵੀ ਸੰਤੋਖਜਨਕ ਰਹੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਮਕਰ : ਟੈਂਸ, ਡਾਵਾਂਡੋਲ ਅਤੇ ਅਸਥਿਰ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ,ਜਿਹੜਾ ਆਪ ਨੂੰ ਹਰ ਫ੍ਰੰਟ ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇੱਜ਼ਤਮਾਣ ਦੀ ਪ੍ਰਾਪਤੀ, ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਮੀਨ : ਜਾਇਦਾਦੀ ਕੰਮਾਂ ’ਚ ਕਦਮ ਸਫਲਤਾ ਵੱਲ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਘਰੇਲੂ ਮੋਰਚੇ ’ਤੇ ਕੁਝ ਪ੍ਰੇਸ਼ਾਨੀ ਬਣੀ ਰਹੇਗੀ।12 ਮਈ 2024, ਐਤਵਾਰ
ਵਿਸਾਖ ਵਦੀ ਤਿੱਥੀ ਪੰਚਮੀ (12-13 ਮੱਧ ਰਾਤ 2.04 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜਿਲਕਾਦ, ਤਰੀਕ: 3, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 10.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਧ੍ਰਿਤੀ (ਸਵੇਰੇ 8.33 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਿਥੁਨ ਰਾਸ਼ੀ ’ਤੇ (12 ਮਈ ਦਿਨ ਰਾਤ ਅਤੇ 13 ਨੂੰ ਸਵੇਰੇ 5.05 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਆਦਿ ਜਗਤਗੁਰੂ, ਸ਼੍ਰੀ ਸ਼ੰਕਰਾਚਾਰੀਆ ਜਯੰਤੀ, ਸ਼੍ਰੀ ਰਮੇਸ਼ ਚੰਦਰ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਤੇ ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY