ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਖ : ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਪਾਜ਼ੇਟਿਵਨੈੱਸ ਰਹੇਗੀ, ਜਿਸ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਰੱਖੋਗੇ।
ਸਿੰਘ : ਖਰਚਿਆਂ ਕਰ ਕੇ ਕੁਝ ਅਰਥ ਤੰਗੀ ਵੀ ਕਿਸੇ ਸਮੇਂ ਮਹਿਸੂਸ ਹੋ ਸਕਦੀ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਉਣਾ ਸਹੀ ਰਹੇਗਾ।
ਕੰਨਿਆ : ਡ੍ਰਿੰਕਸ, ਆਈਸਕ੍ਰੀਮ, ਰੰਗ-ਰੋਗਨ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਕੰਮਕਾਜੀ ਭੱਜ-ਦੌੜ ਵੀ ਚੰਗੀ ਰਿਟਰਨ ਮਿਲੇਗੀ।
ਤੁਲਾ : ਅਫਸਰਾਂ ਦੇ ਰੁਖ ’ਚ ਨਰਮੀ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਨਾ ਸਿਰਫ ਕੋਈ ਮੁਸ਼ਕਲ ਹੀ ਹਟੇਗੀ, ਸਗੋਂ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਵੀ ਜ਼ਰੂਰ ਹੋਵੇਗੀ।
ਧਨ : ਸਿਤਾਰਾ ਪੇਟ ਲਈ ਕਮਜ਼ੋਰ, ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੁੰਭ : ਦੁਸ਼ਮਣ ਆਪ ਨੂੰ ਆਪਣੇ ਕਿਸੇ ਝਮੇਲੇ ’ਚ ਫਸਾਉਣ ਲਈ ਯਤਨਸ਼ੀਲ ਰਹਿ ਸਕਦੇ ਹਨ, ਇਸ ਲਈ ਆਪ ਨੂੰ ਪ੍ਰੋਐਕਟਿਵ ਰਹਿਣਾ ਸਹੀ ਰਹੇਗਾ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
14 ਮਈ 2024, ਮੰਗਲਵਾਰ
ਵਿਸਾਖ ਸੁਦੀ ਤਿੱਥੀ ਸਪਤਮੀ (14-15 ਮੱਧ ਰਾਤ 4.20 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਮੀਨ ’ਚ
ਬੁੱੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ : 5, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਦੁਪਹਿਰ 1.05 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਗੰਡ (ਸਵੇਰੇ 7.25 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ: ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਦੁਪਹਿਰ 1.05 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (14-15 ਮੱਧ ਰਾਤ 4.20 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਜੇਠ ਸੰਕ੍ਰਾਂਤੀ, ਸੂਰਜ ਸ਼ਾਮ 5.54 ’ਤੇ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼੍ਰੀ ਗੰਗਾ ਜੈਅੰਤੀ, ਮੇਲਾ ਗੰਗਾ ਸਪਤਮੀ (ਹਰਿਦੁਆਰ) ਮੇਲਾ ਬੰਜਾਰ (ਕੁੱਲੂ), ਮੇਲਾ ਢੁੰਗਰੀ ਜਾਤਰ (ਮਨਾਲੀ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲੇ ਸ਼ਤਰੂਆਂ ਤੋਂ ਰੱਖਣ ਫਾਸਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY