ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਹਰ ਫਰੰਟ ’ਤੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ, ਅਰਥ ਦਸ਼ਾ ਸੰਤੋਖਜਨਕ।
ਬ੍ਰਿਖ : ਯਤਨ ਕਰਨ ’ਤੇ ਆਪ ਦਾ ਕੋਈ ਅਦਾਲਤੀ ਕੰਮ ਸੁਧਰ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਿਥੁਨ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਵੀ ਰਹੇਗੀ।
ਕਰਕ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਕਾਰੋਬਾਰੀ ਪਲਾਨਿੰਗ ਵੀ ਸਫਲ ਹੋਵੇਗੀ।
ਸਿੰਘ : ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ ਹੈ।
ਕੰਨਿਆ : ਉਲਝਣਾਂ-ਝਮੇਲੇ ਉਭਰਦੇ-ਸਿਮਟਦੇ ਰਹਿ ਸਕਦੇ ਹਨ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਉਮੀਦ ਨਾ ਹੋਵੇਗੀ।
ਤੁਲਾ : ਸਿਤਾਰਾ ਵਪਾਰ ਕੰਮਕਾਜ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਵੈਸੇ ਹਰ ਪੱਖੋਂ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਸ਼ਚਕ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਪੈਠ ਦਬਦਬਾ ਬਣਿਆ ਰਹੇਗਾ, ਇਸ ਲਈ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ ਬਣਿਆ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਵੀ ਰੱਖੋ ਅਤੇ ਸੁਚੇਤ ਵੀ ਰਹੋ।
16 ਮਈ 2024, ਵੀਰਵਾਰ
ਵਿਸਾਖ ਸੁਦੀ ਤਿੱਥੀ ਅਸ਼ਟਮੀ (ਸਵੇਰੇ 6.23 ਤਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ : 7, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸ਼ਾਮ 6.14 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਧਰੁਵ (ਸਵੇਰੇ 8.23 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ: ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.14 ਤਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਜਾਨਕੀ (ਸੀਤਾ) ਜਯੰਤੀ, ਸ਼੍ਰੀ ਬਗਲਾਮੁਖੀ ਜਯੰਤੀ (ਅਰਧ ਰਾਤਰੀ ਵਿਆਪਨੀ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪਰੇਸ਼ਾਨ, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ
NEXT STORY