ਮੇਖ : ਕਿਉਂਕਿ ਸਿਤਾਰਾ ਵੈਰ ਵਿਰੋਧ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਜਾਂ ਪ੍ਰੋਗਰਾਮ ਹੱਥ’ਚ ਨਹੀਂ ਲੈਣਾ ਚਾਹੀਦਾ, ਫਿਕਰ ਪ੍ਰੇਸ਼ਾਨੀ ਵੀ ਬਣੀ ਰਹੇਗੀ।
ਬ੍ਰਿਖ : ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹਿਣ ਦਾ ਡਰ, ਮਨ ਅਤੇ ਸੋਚ ’ਤੇ ਨੈਗੇਟੀਵਿਟੀ ਕਿਸੇ ਨਾ ਕਿਸੇ ਤਰ੍ਹਾਂ ਆਪਣਾ ਅਸਰ ਬਣਾਈ ਰੱਖੇਗੀ।
ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਸਿਤਾਰਾ ਕਮਜ਼ੋਰ, ਇਸ ਲਈ ਸ਼ਾਇਦ ਜਾਇਦਾਦੀ ਕੰਮ ਨਾਲ ਜੁੜੀ ਆਪ ਦੀ ਕੋਈ ਵੀ ਕੋਸ਼ਿਸ਼ ਕਿਸੇ ਨਾ ਚੜ੍ਹੇਗੀ।
ਕਰਕ : ਕੰਮਕਾਜੀ ਸਾਥੀ ਆਪ ਦੀ ਲੱਤ ਖਿਚਣ ’ਚ ਬਿਜ਼ੀ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਪੱਖੋਂ ਮਨ ’ਚ ਕੁਝ ਨਾ ਕੁਝ ਪ੍ਰੇਸ਼ਾਨੀ ਬਣੀ ਰਹੇਗੀ।
ਸਿੰਘ : ਵਪਾਰਕ ਕੰਮਾਂ ਲਈ ਸਿਤਾਰਾ ਬੇਸ਼ੱਕ ਚੰਗਾ ਹੈ ਤਾਂ ਵੀ ਆਪ ਨੂੰ ਆਪਣੀਆਂ ਕਾਰੋਬਾਰੀ ਕੋਸ਼ਿਸ਼ਾਂ ਨਾਲ ਜ਼ਿਆਦਾ ਜੁੜਾਅ ਰੱਖਣਾ ਹੋਵੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿਣ ਦਾ ਡਰ ਰਹੇਗਾ।
ਤੁਲਾ : ਕਿਉਂਕਿ ਸਿਤਾਰਾ ਮੁਸ਼ਕਲਾਂ ਰੁਕਾਵਟਾਂ ਵਾਲਾ ਹੈ, ਇਸ ਲਈ ਹਰ ਫ੍ਰੰਟ ’ਤੇ ਆਪ ਨੂੰ ਅਹਿਤਿਆਤ ਰੱਖਣੀ ਹੋਵੇਗੀ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਖੇਤੀ ਉਤਪਾਦਾਂ,ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਧਨ : ਹਲਕੇ ਅੰਦਾਜ਼ ਨਾਲ ਕੀਤਾ ਗਿਆ ਕੋਈ ਵੀ ਸਰਕਾਰੀ ਯਤਨ ਸਿਰੇ ਨਾ ਚੜ੍ਹੇਗਾ,ਇਸ ਲਈ ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ।
ਮਕਰ : ਬੇਕਾਰ ਕੰਮਾਂ ਵਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਅਤੇ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਖਾਣ-ਪੀਣ ਪ੍ਰਹੇਜ਼ ਨਾਲ ਕਰੋ ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ,ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਨਾ ਕੁਝ ਪ੍ਰੇਸ਼ਾਨੀ ਰਹਿ ਸਕਦੀ ਹੈ।
19 ਮਈ 2024, ਐਤਵਾਰ
ਵਿਸਾਖ ਸੁਦੀ ਤਿੱਥੀ ਇਕਾਦਸ਼ੀ (ਦੁਪਹਿਰ 1.51 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਵਿਸਾਖ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ : 10, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ 19-20 ਮੱਧ ਰਾਤ 3.20 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵਜਰ (ਪੁਰਵ ਦੁਪਹਿਰ 11.24 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕੰਨਿਆ ਰਾਸ਼ੀ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.57 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੂਰਬ, ਦਿਵਸ ਅਤੇ ਤਿਉਹਾਰ : ਮੋਹਿਨੀ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ 'ਚ ਆ ਸਕਦੀ ਹੈ ਮੁਸ਼ਕਲ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ...
NEXT STORY