ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਸਪੌਂਸ ਮਿਲੇਗੀ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਮਿਥੁਨ : ਖਰਚਿਆਂ ਦੇ ਜ਼ੋਰ ਕਰ ਕੇ ਜਿੱਥੇ ਅਰਥ ਦਸ਼ਾ ਤੰਗ ਰਹੇਗੀ, ਉਥੇ ਆਪ ਨੂੰ ਕੋਈ ਵੀ ਨਵੀਂ ਕੋਸ਼ਿਸ਼ ਹੱਥ ’ਚ ਨਹੀਂ ਲੈਣੀ ਚਾਹੀਦੀ।
ਕਰਕ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਹਤ ’ਚ ਖਰਾਬੀ ਦਾ ਡਰ, ਇਸ ਲਈ ਖਾਣਾ-ਪੀਣਾ ਬਹੁਤ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਧਨ : -ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ , ਆਪ ਦੀਆਂ ਪ੍ਰੇਸ਼ਾਨੀਆਂ ਵਧਣਗੀਆਂ, ਇਸ ਲਈ ਚੌਕਸੀ ਰੱਖਣੀ ਜ਼ਰੂਰੀ।
ਮਕਰ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਕੋਈ ਸਮੱਸਿਆ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਮਿੱਤਰਾਂ ਨਾਲ ਮੇਲ-ਮਿਲਾਪ ਫਰੂਟਫੁਲ ਅਤੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਰਹੇਗਾ, ਸ਼ਤਰੂ ਵੀ ਕਮਜ਼ੋਰ, ਤੇਜ਼ਹੀਣ ਰਹਿਣਗੇ।
5 ਜੂਨ 2024, ਬੁੱਧਵਾਰ
ਜੇਠ ਵਦੀ ਤਿੱਥੀ ਚੌਦਸ (ਸ਼ਾਮ 7.56 ਤੱਕ) ਅਤੇ ਮਗਰੋਂ ਤਿੱਥੀ ਮੱਸਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 23 ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 27 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 9.16 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ :ਸੁਕਰਮਾ (5-6 ਮੱਧ ਰਾਤ 12.35) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸਵੇਰੇ 8.59 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ: ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY