ਮੇਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਨਾ ਸਿਰਫ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹੀ ਹਟੇਗੀ, ਸਗੋਂ ਆਪ ਦੀ ਪੈਠ ਵੀ ਵਧੇਗੀ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਕਿਸੇ ਪਲਾਨਿੰਗ ’ਚ ਨਾ ਸਿਰਫ ਥੋੜ੍ਹੀ ਬਹੁਤ ਪੇਸ਼ਕਦਮੀ ਹੀ ਹੋਵੇਗੀ, ਸਗੋਂ ਹਰ ਮੋਰਚੇ ’ਤੇ ਬਿਹਤਰੀ ਵੀ ਹੋਵੇਗੀ।
ਮਿਥੁਨ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਕਿਸੇ ਅਣਜਾਣੀ ਪ੍ਰੇਸ਼ਾਨੀ ਕਰ ਕੇ ਸਮਾਂ ਕਸ਼ਮਕਸ਼ ਅਤੇ ਖਿੱਚਾਤਣੀ ਵਾਲਾ ਰਹੇਗਾ, ਕਿਸੇ ਵੀ ਕੋਸ਼ਿਸ਼ ਨੂੰ ਆਪ ਅੱਗੇ ਨਾ ਵਧਾ ਸਕੋਗੇ।
ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ- ਪ੍ਰਭਾਵੀ-ਵਿਜਈ ਰੱਖੇਗਾ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
ਧਨ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਜ਼ਿਆਦਾ ਪਾਣੀ ਅਤੇ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਤਬੀਅਤ ਨੂੰ ਅਪਸੈੱਟ ਕਰ ਸਕਦੀ ਹੈ।
ਕੁੰਭ : ਸਿਤਾਰਾ ਨੁਕਸਾਨ ਦੇਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੋ ਸਕਦਾ ਹੈ, ਸਫਰ ਵੀ ਨਾ ਕਰੋ।
ਮੀਨ : ਲੋਹਾ, ਲੋਹਾ-ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
25 ਜੂਨ 2024, ਮੰਗਲਵਾਰ
ਹਾੜ੍ਹ ਵਦੀ ਤਿੱਥੀ ਚੌਥ (ਰਾਤ 11.12 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 18, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਬਾਅਦ ਦੁਪਹਿਰ 2.33 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵੈਧ੍ਰਿਤੀ (ਸਵੇਰੇ 9.06 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (25-26 ਮੱਧ ਰਾਤ 1.49 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (25-26 ਮੱਧ ਰਾਤ 1.49 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਗਾਰਕੀ ਸ਼੍ਰੀ ਗਣੇਸ਼ ਚੌਥ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲੇ ਆਪਣੀ ਔਲਾਦ 'ਤੇ ਰੱਖਣ ਭਰੋਸਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY