ਮੇਖ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਮਨ ਵੀ ਪ੍ਰੇਸ਼ਾਨ ਰਹੇਗਾ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਸਹੀ ਦਿਸ਼ਾ ’ਚ ਅੱਗੇ ਵਧਾਉਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ।
ਮਿਥੁਨ : ਸਰਕਾਰੀ ਕੰਮਾਂ ਨੂੰ ਸਹੀ ਦਿਸ਼ਾ ’ਚ ਅੱਗੇ ਵਧਾਉਣ ਲਈ ਆਪ ਨੂੰ ਜ਼ਿਆਦਾ ਮਿਹਨਤ ਅਤੇ ਭੱਜਦੌੜ ਕਰਨੀ ਚਾਹੀਦੀ ਹੈ, ਵੈਸੇ ਕਮਜ਼ੋਰ ਤੇਜਹੀਣ ਰਹੋਗੇ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ,ਭਜਨ ਕੀਰਤਨ ਸੁਣਨ ’ਚ ਜੀਅ ਨਾ ਲੱਗੇਗਾ, ਮਨ ਡਿਸਟਰਬ ਜਿਹਾ ਰਹੇਗਾ।
ਸਿੰਘ : ਪੇਟ ’ਚ ਗੜਬੜੀ ਦਾ ਡਰ ਰਹੇਗਾ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਮਨ ਵੀ ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਬ੍ਰਿਸ਼ਚਕ : ਧਿਆਨ ਰੱਖੋ ਕਿ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ਕਰ ਕੇ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਕੋਈ ਰੁਕਾਵਟ ਮੁਸ਼ਕਲ ਵੀ ਜਾਗ ਸਕਦੀ ਹੈ।
ਧਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਕੋਈ ਖਾਸ ਨਤੀਜਾ ਨਾ ਦੇਵੇਗੀ, ਇਸ ਲਈ ਕਿਸੇ ਵੀ ਪੈਂਡਿੰਗ ਪਏ ਕੰਮ ਨੂੰ ਹੱਥ ’ਚ ਨਾ ਲਓ।
ਮਕਰ : ਕੰਮਕਾਜੀ ਸਾਥੀ-ਸਹਿਯੋਗੀ ਨਾ ਤਾਂ ਆਪ ਦੇ ਨਾਲ ਕੋ-ਆਪ੍ਰੇਟ ਕਰਨਗੇ ਅਤੇ ਨਾ ਹੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਜਾਂ ਭੱਜਦੌੜ ਕੋਈ ਖਾਸ ਨਤੀਜਾ ਨਾ ਦੇਵੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਭਰਪੂਰ ਜ਼ੋਰ ਲਾਉਣਾ ਜ਼ਰੂਰੀ ਹੋਵੇਗਾ।
29 ਜੂਨ 2024, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਅਸ਼ਟਮੀ (ਬਾਅਦ ਦੁਪਹਿਰ 2.22 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 8 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 22, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਸਵੇਰੇ 8.49 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੌਭਨ (ਸ਼ਾਮ 6.54 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਸਵੇਰੇ 8.49 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY