ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਧਿਆਨ ਰੱਖੋ ਕਿ ਸੁਭਾਅ 'ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਬ੍ਰਿਖ : ਜਨਰਲ ਸਿਤਾਰਾ ਉਲਝਣਾਂ, ਪੇਚੀਦਗੀਆਂ, ਝਮੇਲਿਆਂ ਵਾਲਾ ਹੋਵੇਗਾ, ਇਸ ਲਈ ਆਪ ਦੀ ਕੋਈ ਕੋਸ਼ਿਸ਼ ਸਿਰੇ ਨਾ ਚੜ੍ਹ ਸਕੇਗੀ, ਨੁਕਸਾਨ ਦਾ ਡਰ ਰਹੇਗਾ।
ਮਿਥੁਨ : ਮਿੱਟੀ-ਰੇਤਾ-ਬਜਰੀ, ਟਿੰਬਰ, ਕੰਸਟ੍ਰੱਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ, ਇੱਜ਼ਤਮਾਣ ਦੀ ਪ੍ਰਾਪਤੀ।
ਸਿੰਘ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰੇਗਾ, ਦੁਸ਼ਮਣ ਕਮਜ਼ੋਰ।
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਪੈਠ-ਧਾਕ ਬਣੀ ਰਹੇਗੀ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਧਨ : ਸੰਤਾਨ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਹੈਲਪਫੁਲ ਹੋ ਸਕਦਾ ਹੈ, ਜਨਰਲ ਸਿਤਾਰਾ ਵੀ ਮਜ਼ਬੂਤ ਰਹੇਗਾ।
ਮਕਰ : ਕਿਸੇ ਪੈਂਡਿੰਗ ਚੱਲ ਰਹੇ ਜਾਇਦਾਦੀ ਕੰਮ ਨੂੰ ਹੱਥ ’ਚ ਲੈਣ ਲਈ ਚੰਗਾ ਸਮਾਂ, ਵੱਡੇ ਲੋਕ ਵੀ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ।
ਕੁੰਭ : ਕਿਸੇ ਸੱਜਣ ਮਿੱਤਰ ਦੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਦੁਸ਼ਮਣ ਵੀ ਆਪ ਅੱਗੇ ਟਿਕ ਨਾ ਸਕਣਗੇ।
ਮੀਨ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਿਤਾਰਾ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
30 ਜੂਨ 2024, ਐਤਵਾਰ
ਹਾੜ੍ਹ ਵਦੀ ਤਿੱਥੀ ਨੌਮੀ (ਦੁਪਹਿਰ 12.20 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 23, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 7.34 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਅਤਿਗੰਡ (ਸ਼ਾਮ 4.14 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 7.34 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸਮਾਪਤ (ਸਵੇਰੇ 7.34 ਤੱਕ) , ਸਵੇਰੇ 7.34 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.24 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲੇ ਕਿਤੇ ਪੇਮੈਂਟ ਨਾ ਫਸਾ ਲੈਣ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY