ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਆਪ ’ਚ ਹਿੰਮਤ, ਉਤਸ਼ਾਹ ਅਤੇ ਕੰਮਕਾਜੀ ਵਿਅਸਤਤਾ ਵਧੇਗੀ।
ਬ੍ਰਿਖ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸਮਾਂ ਸਫਲਤਾ ਦੇਣ ਅਤੇ ਬਿਹਤਰੀ ਕਰਨ ਵਾਲਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ, ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕਰਕ : ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਵਿਪਰੀਤ ਬਣ ਸਕਦੇ ਹਨ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਦੇਣ, ਇੱਜ਼ਤ ਮਾਣ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਟੂਰਿੰਗ ਪਲਾਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।
ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਵੀ ਯਤਨ ਜਾਂ ਭੱਜਦੌੜ ਕਰੋਗੇ, ਉਸ ਦਾ ਸੰਤੋਖਜਨਕ ਨਤੀਜਾ ਮਿਲੇਗਾ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਪੈਠ ਬਣੀ ਰਹੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਬਾਈ ਚੀਜ਼ਾਂ ਦੀ ਵਰਤੋਂ ਘੱਟ ਕਰੋ ਪਰ ਬਾਅਦ ’ਚ ਹਰ ਮੌਕੇ ’ਤੇ ਸਫਲਤਾ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਕਾਰੋਬਾਰੀ ਦਸ਼ਾ ਸੁਖਦ ਰਹੇਗੀ ਪਰ ਬਾਅਦ ’ਚ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰਨੀ ਸਹੀ ਰਹੇਗੀ।
ਧਨ : ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ਝਮੇਲੇ ਦੇ ਜਾਗਣ ਦਾ ਡਰ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਇੱਜ਼ਤ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਟੈਨਸ਼ਨ-ਪ੍ਰੇਸ਼ਾਨੀ ਦੇਣ ਵਾਲਾ ਹੋਵੇਗਾ।
ਕੁੰਭ : ਬਾਅਦ ਦੁਪਹਿਰ ਤਕ ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਵੀ ਸਮਾਂ ਬਿਹਤਰ ਹਾਲਾਤ ਰੱਖਣ ਵਾਲਾ ਹੋਵੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ , ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
4 ਜੁਲਾਈ 2024, ਵੀਰਵਾਰ
ਹਾੜ੍ਹ ਵਦੀ ਤਿੱਥੀ ਤਰੋਦਸ਼ੀ (ਸਵੇਰੇ 5.55 ਤੱਕ) ਅਤੇ ਮਗਰੋਂ ਤਿੱਥੀ ਚੌਦਸ। (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 13 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 27, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (4-5 ਮੱਧ ਰਾਤ 3.55 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਗੰਡ (ਸਵੇਰੇ ਸਤ ਵਜੇ ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 3.58 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 5.55 ਤੋਂ ਲੈ ਕੇ ਸ਼ਾਮ 5.27 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY