ਮੇਖ : ਕੰਮਕਾਜੀ ਸਾਥੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ,ਮਾਣ-ਸਨਮਾਨ ਬਣਿਆ ਰਹੇਗਾ, ਭੱਜਦੌੜ ਅਤੇ ਵਿਅਸਤਾ ਬਣੀ ਰਹੇਗੀ, ਆਪ ਐਕਟਿਵ ਰਹੋਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ,ਕੰਮਕਾਜੀ ਕੋਸ਼ਿਸ਼ਾਂ ਵੀ ਚੰਗਾ ਨਤੀਜਾ ਦੇਣਗੀਆਂ ਪਰ ਕੇਤੂ ਕਰ ਕੇ ਸੰਤਾਨ ਵੱਲੋਂ ਪ੍ਰੇਸ਼ਾਨੀ ਰਹਿਣ ਦਾ ਡਰ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਠੀਕ ਰਹੇਗਾ।
ਕਰਕ : ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਨਾ ਤਾਂ ਕੋਈ ਲਿਖਣ-ਪੜ੍ਹਨ ਦਾ ਕੰਮ ਜਲਦੀ ’ਚ ਨਿਪਟਾਓ ਅਤੇ ਨਾ ਹੀ ਉਧਾਰੀ ’ਚ ਫਸੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇਰਾਦਿਆਂ ’ਚ ਮਜ਼ਬੂਤੀ।
ਕੰਨਿਆ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਕੋਈ ਰੁਕਾਵਟ-ਮੁਸ਼ਕਲ ਰਸਤੇ ’ਚੋਂ ਹੱਟ ਸਕਦੀ ਹੈ।
ਤੁਲਾ : ਜਨਰਲ ਸਿਤਾਰਾ ਮਜ਼ਬੂਤ ਹੈ,ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ,ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਸਿਹਤ ’ਚ ਗੜਬੜੀ ਦਾ ਡਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਸ਼ੁੱਭ ਕੰਮਾਂ’ਚ ਧਿਆਨ,ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਸੁਹਾਰਦ ਬਣਿਆ ਰਹੇਗਾ।
ਮਕਰ : ਮਨ ਉਦਾਸ-ਪ੍ਰੇਸ਼ਾਨ ਅਤੇ ਡਾਵਾਂਡੋਲ ਰਹੇਗਾ, ਇਸ ਲਈ ਆਪ ਦਾ ਮਨ ਸੋਚ-ਵਿਚਾਰ ’ਚ ਉਲਝਿਆ ਰਹੇਗਾ।
ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਅਤੇ ਵਿਅਸਤ ਰਹੋਗੇ।
ਮੀਨ : ਜ਼ਮੀਨੀ ਕੰਮ ਲਈ ਆਪ ਦਾ ਕੋਈ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
6 ਜੁਲਾਈ 2024, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਏਕਮ (6-7 ਮੱਧ ਰਾਤ 4.27 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 29, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ(6-7 ਮੱਧ ਰਾਤ 4.48 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਿਆਘਾਤ(6-7 ਮੱਧ ਰਾਤ 2.47 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮਿਥੁਨ ਰਾਸ਼ੀ’ਤੇ (ਰਾਤ10.35 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਾੜ੍ਹ ਸੁਦੀ ਪੱਖ ਅਤੇ ਗੁਪਤ ਨਵਰਾਤਰੇ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲੇ ਸ਼ਤਰੂਆਂ ਤੋਂ ਰਹਿਣ ਸਾਵਧਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY