ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸਮਾਂ ਸਫਲਤਾ, ਇੱਜ਼ਤਮਾਣ ਵਾਲਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਿਥੁਨ : ਡ੍ਰਿੰਕਸ, ਕੈਮੀਕਲਸ, ਲੂਬ੍ਰੀਕੈਂਟ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਲੱਗੇਗਾ।
ਸਿੰਘ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਨਾਲ ਕਿਉਂਕਿ ਵਾਸਤਾ ਬਣਿਆ ਰਹਿ ਸਕਦਾ ਹੈ, ਇਸ ਲਈ ਆਪ ਨੂੰ ਕੋਈ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਨਾਲ ਸੁਣਨਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਰਹੇਗਾ।
ਧਨ : ਸਿਹਤ ’ਚ ਗੜਬੜੀ ਦਾ ਡਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਜ਼ਰੂਰੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਸਦਭਾਅ ਤਾਲਮੇਲ ਬਣਿਆ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਟਕਰਾਅ ਨੂੰ ਟਾਲ ਦੇਣਾ ਚਾਹੀਦਾ ਹੈ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੇ ਕਿਸੇ ਝਮੇਲੇ ਨੂੰ ਸੁਲਝਾਉਣ ’ਚ ਹੈਲਪਫੁਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
7 ਜੁਲਾਈ 2024, ਐਤਵਾਰ
ਹਾੜ੍ਹ ਸੁਦੀ ਤਿੱਥੀ ਦੂਜ (7-8 ਮੱਧ ਰਾਤ ਪੰਜ ਵਜੇ ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 16 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ : 30, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਪੂਰਾ ਦਿਨ ਰਾਤ), ਯੋਗ : ਹਰਸ਼ਣ 7-8 ਮੱਧ ਰਾਤ 2.13 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਵੀ ਪੁਸ਼ਪ ਯੋਗ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਰੱਥ ਯਾਤਰਾ ਉਤਸਵ (ਸ਼੍ਰੀ ਜਗਨਨਾਥ ਪੁਰੀ, ਉੜੀਸਾ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ ਤੇ ਡਾਵਾਂਡੋਲ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY