ਮੇਖ : ਸ਼ਾਮ ਤਕ ਸਿਤਾਰਾ ਮਜ਼ਬੂਤ, ਜਿਹੜਾ ਆਪ ਦੀ ਪਲਾਨਿੰਗ ਨੂੰ ਅੱਗੇ ਵਧਾ ਸਕਦਾ ਹੈ ਪਰ ਬਾਅਦ ’ਚ ਜਿਥੇ ਆਪੋਜ਼ਿਟ ਹਾਲਾਤ ਬਣਨਗੇ, ਉਥੇ ਟੈਨਸ਼ਨ ਪ੍ਰੇਸ਼ਾਨੀ ਵੀ ਰਹੇਗੀ।
ਬ੍ਰਿਖ : ਜਨਰਲ ਸਿਤਾਰਾ ਜ਼ੋਰਦਾਰ, ਆਪ ਆਪਣੀ ਭੱਜਦੌੜ ਕਰ ਕੇ ਆਪਣੀਆਂ ਸਕੀਮਾਂ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ’ਚ ਸਫਲ ਹੋ ਸਕਦੇ ਹੋ।
ਮਿਥੁਨ : ਸ਼ਾਮ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰਹੇਗੀ, ਆਪ ਦੀ ਪੈਠ–ਛਾਪ ਵੀ ਬਣੀ ਰਹੇਗੀ ਪਰ ਬਾਅਦ ’ਚ ਵੀ ਆਪ ਹਰ ਫਰੰਟ ’ਤੇ ਸਫਲ ਰਹੋਗੇ।
ਕਰਕ : ਸ਼ਾਮ ਤਕ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਕਾਰੋਬਾਰੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ ਬਣੇਗਾ।
ਸਿੰਘ : ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ, ਕਾਰੋਬਾਰੀ ਟੂਰ ਪਲਾਨ ਕਰਨਾ ਵੀ ਫਰੂਟਫੁਲ ਰਹੇਗਾ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ : ਸਿਤਾਰਾ ਸ਼ਾਮ ਤਕ ਵਿਪਰੀਤ ਅਤੇ ਮੁਸ਼ਕਲਾਂ ਵਾਲੇ ਹਾਲਾਤ ਰੱਖ ਸਕਦਾ ਹੈ, ਖ਼ਰਚ ਵੀ ਸੋਚ-ਵਿਚਾਰ ਕੇ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰ ’ਚ ਲਾਭ ਦੇਣ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਬਿਹਤਰ ਬਨੇਗਾ।
ਧਨ : ਭੱਜਦੌੜ ਕਰਨ ’ਤੇ ਆਪ ਦੀਆਂ ਸਕੀਮਾਂ ਸਿਰੇ ਚੜ੍ਹਣਗੀਆਂ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਸ਼ਾਮ ਤਕ ਪੇਟ ਲਈ ਕਮਜ਼ੋਰ, ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਅਤੇ ਕਿਸੇ ਸਮੱਸਿਆ ਦੇ ਉਭਰਨ ਦਾ ਡਰ ਰਹੇਗਾ।
ਮੀਨ : ਸਿਤਾਰਾ ਸ਼ਾਮ ਤਕ ਪ੍ਰੇਸ਼ਾਨੀ ਦੇਣ, ਮਨ ਟੈਂਸ, ਉਦਾਸ ਅਤੇ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ।
11 ਜੁਲਾਈ 2024, ਵੀਰਵਾਰ
ਹਾੜ੍ਹ ਸੁਦੀ ਤਿੱਥੀ ਪੰਚਮੀ (ਸਵੇਰੇ 10.04 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 20 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ:4, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 1.04ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਰਿਆਨ (11-12 ਮੱਧ ਰਾਤ 4.09 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 7.50 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸਕੰਦ (ਕੁਮਾਰ) ਛੱਠ, ਵਿਸ਼ਵ ਆਬਾਦੀ ਦਿਵਸ, ਸੰਤ ਟੇਉਂ ਰਾਮ (ਹਰਿਦੁਆਰ) ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ 'ਤੇ ਖ਼ਰਚਿਆਂ ਦਾ ਰਹੇਗਾ ਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY