ਮੇਖ : ਸ਼ਤਰੂ ਨੁਕਸਾਨ ਪਹੁੰਚਾਉਣ ਅਤੇ ਆਪ ਦੀ ਲੱਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਕੋਈ ਨਵਾਂ ਯਤਨ ਵੀ ਅੱਗੇ ਨਾ ਵਧਾਓ।
ਬ੍ਰਿਖ : ਸੰਤਾਨ ਨਾਂ ਤਾਂ ਕੋ-ਆਪਰੇਟ ਕਰੇਗੀ ਅਤੇ ਨਾ ਹੀ ਆਪ ਦੀ ਕਿਸੇ ਗੱਲ-ਸੁਝਾਅ ਨੂੰ ਜ਼ਿਆਦਾ ਮਹੱਤਵ ਦੇਵੇਗੀ, ਨੁਕਸਾਨ ਦਾ ਵੀ ਡਰ।
ਮਿਥੁਨ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਯਤਨ ਨਾ ਕਰੋ ਕਿਉਂਕਿ ਉੱਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।
ਕਰਕ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਕਰਨ ਲਈ ਆਪਣੀਆਂ ਸ਼ਰਾਰਤਾਂ ’ਚ ਵਿਅਸਤ ਰਹਿਣਗੇ, ਇਸ ਲਈ ਉਨ੍ਹਾਂ ਤੋਂ ਅਲਰਟ ਰਹੋ।
ਸਿੰਘ : ਨਾ ਤਾਂ ਕੋਈ ਕਾਰੋਬਾਰ ਟੂਰ ਕਰੋ ਅਤੇ ਨਾ ਹੀ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬੇਸ਼ੱਕ ਸਹੀ ਰਹੇਗੀ ਤਾਂ ਵੀ ਮਨ ਅਸ਼ਾਂਤ, ਪ੍ਰੇਸ਼ਾਨ, ਡਾਵਾਂਡੋਲ ਅਤੇ ਅਸਥਿਰ ਜਿਹਾ ਰਹੇਗਾ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਨਾ ਕਰੋ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ-ਉਪਕਰਣਾਂ, ਖਾਦਾਂ-ਬੀਜਾਂ-ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗੀ।
ਧਨ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਸਰਕਾਰੀ ਕੰਮ ਉੱਖੜ-ਵਿਗੜ ਸਕਦਾ ਹੈ।
ਮਕਰ : ਮਨ ਉਦਾਸ-ਪ੍ਰੇਸ਼ਾਨ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ, ਕੋਈ ਨਵਾਂ ਯਤਨ ਵੀ ਸ਼ੁਰੂ ਨਾ ਕਰੋ।
ਕੁੰਭ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਸੋਚ ਸਮਝ ਕੇ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਤਿਆਰੀ ਦੇ ਬਗੈਰ ਨਾ ਕਰੋ, ਘਰੇਲੂ ਮੋਰਚੇ ’ਤੇ ਵੀ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
12 ਜੁਲਾਈ 2024, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਛੱਠ (ਦੁਪਹਿਰ 12.33 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 5, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 4.09 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਪਰਿਧ (12 ਜੁਲਾਈ ਦਿਨ ਰਾਤ ਅਤੇ 13 ਨੂੰ ਸਵੇਰੇ 5.15 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਵਿਵਸਵਤ ਸਪਤਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY