ਮੇਖ : ਵਿਰੋਧੀ ਆਪ ਦੇ ਕਿਸੇ ਵੀ ਕੰਮ ਨੂੰ ਰੋਕਣ ਲਈ ਯਤਨ ਕਰ ਸਕਦੇ ਹਨ, ਇਸ ਲਈ ਉਨ੍ਹਾਂ ਦੀ ਅਣਦੇਖੀ ਨਾ ਕਰੋ।
ਬ੍ਰਿਖ : ਯਤਨ ਕਰਨ ਦੇ ਬਾਵਜੂਦ ਵੀ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧ ਸਕੇਗੀ, ਮਨ ਅਤੇ ਸੋਚ ’ਤੇ ਨੈਗੇਟੀਵਿਟੀ ਦਾ ਅਸਰ ਬਣਿਆ ਰਹੇਗਾ।
ਮਿਥੁਨ : ਕਿਸੇ ਜ਼ਮੀਨੀ ਕੰਮ ਲਈ ਆਪ ਦਾ ਯਤਨ ਕੋਈ ਨਤੀਜਾ ਨਾ ਦੇਵੇਗਾ, ਕਿਸੇ ਵੱਡੇ ਆਦਮੀ ਦੀ ਨਾਰਾਜ਼ਗੀ ਵੀ ਝੱਲਣੀ ਪੈ ਸਕਦੀ ਹੈ।
ਕਰਕ : ਕੰਮਕਾਜੀ ਸਾਥੀਆਂ ਨਾਲ ਨਾਰਾਜ਼ਗੀ -ਪ੍ਰੇਸ਼ਾਨੀ ਰਹੇਗੀ ਕਿਉਂਕਿ ਉਹ ਆਪ ਦੀ ਕਿਸੇ ਵੀ ਗੱਲ ਨੂੰ ਗੰਭੀਰਤਾ ਨਾਲ ਨਹੀਂ ਲੈਣਗੇ।
ਸਿੰਘ : ਪੂਰਾ ਯਤਨ, ਮਿਹਨਤ ਅਤੇ ਭੱਜਦੌੜ ਕਰਨ ਦੇ ਬਾਵਜੂਦ ਵੀ ਆਪ ਦੀ ਕੋਈ ਕਾਰੋਬਾਰੀ ਕੋਸ਼ਿਸ਼ ਸਿਰੇ ਨਾ ਚੜ੍ਹੇਗੀ, ਟੂਰਿੰਗ ਵੀ ਨਾ ਕਰੋ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਮਜ਼ੋਰ ਅਤੇ ਅਨਮੰਨੇ ਮਨ ਨਾਲ ਕੋਈ ਵੀ ਕੋਸ਼ਿਸ਼ ਸਿਰੇ ਨਾ ਚੜ੍ਹ ਸਕੇਗੀ।
ਤੁਲਾ : ਆਪ ਨੂੰ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਕੋਈ ਵੀ ਯਤਨ ਹਲਕੇ ’ਚ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਭੱਜਦੌੜ ਚੰਗਾ ਰਿਜ਼ਲਟ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਧਨ : ਪੂਰਾ ਯਤਨ ਕਰਨ ਦੇ ਬਾਵਜੂਦ ਵੀ ਆਪ ਦੀ ਕੋਈ ਸਰਕਾਰੀ ਕੋਸ਼ਿਸ਼ ਸਿਰੇ ਨਾ ਚੜ੍ਹ ਸਕੇਗੀ, ਅਫਸਰ ਵੀ ਨਾਰਾਜ਼-ਨਾਰਾਜ਼ ਨਜ਼ਰ ਆਉਣਗੇ।
ਮਕਰ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਕੋਈ ਨਾ ਕੋਈ ਰੁਕਾਵਟ ਮੁਸ਼ਕਲ ਉਭਰਦੀ ਸਿਮਟਦੀ ਰਹਿ ਸਕਦੀ ਹੈ, ਮਨ ਵੀ ਟੈਂਸ ਜਿਹਾ ਰਹੇਗਾ।
ਕੁੰਭ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਸਫਰ ਵੀ ਪ੍ਰੇਸ਼ਾਨੀ-ਟੈਨਸ਼ਨ ਵਾਲਾ ਹੋਵੇਗਾ, ਮਨ ਵੀ ਪ੍ਰੇਸ਼ਾਨ ਰਹੇਗਾ।
ਮੀਨ : ਕੰਮਕਾਜੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਪਤੀ-ਪਤਨੀ ਸਬੰਧਾਂ ’ਚ ਕੁਝ ਕੁੜੱਤਣ ਰਹੇਗੀ।
13 ਜੁਲਾਈ 2024, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਸਪਤਮੀ (ਬਾਅਦ ਦੁਪਹਿਰ 3.06 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 6, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸ਼ਾਮ 7.15 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ, ਯੋਗ : ਸ਼ਿਵ (ਪੂਰਾ ਦਿਨ ਰਾਤ), ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.06 ਤੋਂ ਲੈ ਕੇ ਅਗਲੇ ਦਿਨ (14 ਜੁਲਾਈ) ਸਵੇਰੇ 4.17 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY