ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਨੁਕਸਾਨ ਦਾ ਡਰ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ ਪੂਰਾ ਜ਼ੋਰ ਲਗਾ ਕੇ ਕਰੋ, ਫੈਮਿਲੀ ਫਰੰਟ ’ਤੇ ਕੁਝ ਨਾਰਾਜ਼ਗੀ ਅਤੇ ਤਣਾਤਣੀ ਰਹਿਣ ਦਾ ਡਰ।
ਮਿਥੁਨ : ਸ਼ਤਰੂ ਖਾਸ ਕਰ ਕੇ ਹਲਕੀ ਨੇਚਰ ਵਾਲਾ ਸ਼ਤਰੂ, ਆਪ ਦੀ ਲਤ ਖਿੱਚਣ ਅਤੇ ਨੁਕਸਾਨ ਪਹੁੰਚਾਉਣ ਤੋਂ ਵੀ ਕਦੀ ਬਾਜ਼ ਨਹੀਂ ਆਵੇਗਾ, ਇਸ ਲਈ ਅਹਿਤਿਆਤ ਰੱਖੋ।
ਕਰਕ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਸਟੱਡੀ ਕਰਨ ’ਚ ਵੀ ਮਨ ਨਾ ਲੱਗੇਗਾ, ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਦੇ ਜਾਗਣ ਅਤੇ ਕਿਸੇ ਕੰਮ ਦੇ ਵਿਗੜਣ ਦਾ ਡਰ ਰਹੇਗਾ।
ਸਿੰਘ : ਕੋਰਟ-ਕਚਹਿਰੀ ’ਚ ਜਾਣ ਦਾ ਜੇ ਕੋਈ ਪ੍ਰੋਗਰਾਮ ਹੋਵੇ ਤਾਂ ਟਾਲ ਦਿਓ, ਕਿਉਂਕਿ ਉਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ।
ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕਾਂ, ਸਾਥੀਆਂ ਨਾਲ ਨੇੜਤਾ ਨਾ ਰੱਖੋ, ਕਿਉਂਕਿ ਉਨ੍ਹਾਂ ਦਾ ਸਾਥ, ਉਨ੍ਹਾਂ ਦੀ ਨੇੜਤਾ, ਫਿਕਰ-ਪ੍ਰੇਸ਼ਾਨੀ ਵਾਲੀ ਹੋਵੇਗੀ।
ਤੁਲਾ : ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ , ਕੰਮਕਾਜੀ ਟੂਰਿੰਗ ਵੀ ਨਾ ਕਰੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਨੁਕਸਾਨ ਦਾ ਵੀ ਡਰ।
ਧਨ : ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਕਰ ਕੇ ਆਪ ਦੀ ਹਰ ਕੋਸ਼ਿਸ਼ ਰੁਕਦੀ ਦਿਸੇਗੀ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਸਹੀ ਰਹੇਗਾ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ, ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਕਿਸੇ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ, ਆਪ ਦਾ ਕੋਈ ਸਰਕਾਰੀ ਯਤਨ ਉਲਝ-ਵਿਗੜ ਸਕਦਾ ਹੈ।
ਮੀਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਅਤੇ ਰੁਕਾਵਟਾਂ ਮੁਸ਼ਕਲਾਂ ਵਾਲਾ ਹੈ, ਇਸ ਲਈ ਹਰ ਫਰੰਟ ’ਤੇ ਵਿਪਰੀਤ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
17 ਜੁਲਾਈ 2024, ਬੁੱਧਵਾਰ
ਹਾੜ੍ਹ ਸੁਦੀ ਤਿੱਥੀ ਇਕਾਦਸ਼ੀ (ਰਾਤ 9.03 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 10, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (17-18 ਮੱਧ ਰਾਤ 3.13 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੁਭ (ਸਵੇਰੇ 7.04 ਵਜੇ ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ: ਬ੍ਰਿਸ਼ਚਕ ਰਾਸ਼ੀ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 8.48 ਤੋਂ ਲੈ ਕੇ 9.03 ਤਕ), 17-18 ਮੱਧ ਰਾਤ 3.13 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਰੀ ਸ਼ਯਨੀ ਇਕਾਦਸ਼ੀ ਵਰਤ, ਚਤੁਰ ਮਾਸ ਨਿਯਮ ਆਦਿ ਸ਼ੁਰੂ, ਸ਼੍ਰੀ ਵਿਸ਼ਵ ਸ਼ਯਨ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY