ਮੇਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਤੋਂ ਬਚੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਮਜ਼ੋਰ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ, ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਨਾਰਾਜ਼-ਨਾਰਾਜ਼ ਦਿਸਣਗੇ।
ਮਿਥੁਨ : ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਕਿਸੇ ਸਰਕਾਰੀ ਕੰਮ ’ਚ ਵਿਗਾੜ ਪੈਦਾ ਹੋਣ ਦਾ ਡਰ।
ਕਰਕ : ਮਨ ਨੈਗੇਟਿਵਿਟੀ ਦੇ ਪ੍ਰਭਾਵ ’ਚ ਰਹਿ ਸਕਦਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਜਾਂ ਫੈਸਲਾ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਬੇਕਾਰ ਜਾਣ ਦਾ ਡਰ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹਿ ਸਕਦਾ ਹੈ।
ਕੰਨਿਆ : ਕੰਮਕਾਜੀ ਸਾਥੀ-ਸਹਿਯੋਗੀ ਕੋ-ਆਪਰੇਟ ਨਾ ਕਰਨਗੇ, ਉਨ੍ਹਾਂ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਨਾ ਤਾਂ ਕਾਰੋਬਾਰੀ ਟੂਰਿੰਗ ਦਾ ਕੋਈ ਖਾਸ ਨਤੀਜਾ ਮਿਲੇਗਾ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰਨਾ ਚਾਹੀਦਾ, ਧਨ ਹਾਨੀ ਦਾ ਡਰ।
ਬ੍ਰਿਸ਼ਚਕ : ਮਨ ਕਿਸੇ ਨਾ ਕਿਸੇ ਅਣਜਾਣੀ ਪ੍ਰੇਸ਼ਾਨੀ-ਟੈਨਸ਼ਨ ’ਚ ਗ੍ਰਸਤ ਰਹੇਗਾ, ਇਸ ਲਈ ਆਪ ਹਰ ਕੰਮ ਜਾਂ ਕੋਸ਼ਿਸ਼ ਨੂੰ ਪੂਰੇ ਮਨ ਅਤੇ ਜ਼ੋਰ ਨਾਲ ਨਾ ਕਰ ਸਕੋਗੇ।
ਧਨ : ਖਰਚਿਆਂ ਦੇ ਪ੍ਰੈਸ਼ਰ ਕਰ ਕੇ ਅਰਥ ਦਸ਼ਾ ਵੀ ਕੁਝ ਤੰਗ ਰਹਿ ਸਕਦੀ ਹੈ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਕਰ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਵੀ ਆਪ ਅੱਗੇ ਵਧਾਉਣ ’ਚ ਸਫਲ ਹੋਵੋਗੇ।
ਕੁੰਭ : ਆਪ ਆਪਣੇ ਕਿਸੇ ਸਰਕਾਰੀ ਕੰਮ ਨੂੰ ਚਾਹ ਕੇ ਵੀ ਅੱਗੇ ਨਹੀਂ ਵਧਾ ਸਕੋਗੇ, ਵੱਡੇ ਲੋਕਾਂ ਦੇ ਰੁਖ ’ਚ ਨਾਰਾਜ਼ਗੀ ਦਿਸੇਗੀ।
ਮੀਨ : ਧਾਰਮਿਕ ਕੰਮਾਂ ’ਚ ਰੁਚੀ ਨਾ ਹੋਵੇਗੀ, ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਅਰਥ ਦਸ਼ਾ ਵੀ ਪਹਿਲੇ ਦੀ ਤਰ੍ਹਾਂ ਰਹੇਗੀ।
18 ਜੁਲਾਈ 2024, ਵੀਰਵਾਰ
ਹਾੜ੍ਹ ਸੁਦੀ ਤਿੱਥੀ ਦੁਆਦਸ਼ੀ (ਰਾਤ 8.45 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 11, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (18-19 ਮੱਧ ਰਾਤ 3.25 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੁਕਲ (ਸਵੇਰੇ 6.13 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ: ਬ੍ਰਿਸ਼ਚਕ ਰਾਸ਼ੀ ’ਤੇ (18-19 ਮੱਧ ਰਾਤ 3.25 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 18-19 ਮੱਧ ਰਾਤ 3.25 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦੀਆਂ ਕੋਸ਼ਿਸਾਂ ਹੋਣਗੀਆਂ ਅਸਫ਼ਲ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
NEXT STORY