ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹ ਸਕਦੀ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਵੀ ਸੋਚ-ਸਮਝ ਕੇ ਕਰੋ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਕਰਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਅਤੇ ਆਪ ਦੀ ਲੱਤ ਖਿੱਚਦੇ ਨਜ਼ਰ ਆਉਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਡਿਸਟੈਂਸ ਰੱਖ ਸਕੋ, ਓਨਾ ਚੰਗਾ ਹੋਵੇਗਾ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ,ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਯਤਨ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਚੰਗਾ ਨਤੀਜਾ ਦੇ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਤੁਲਾ : ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਮਕਰ : ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
19 ਜੁਲਾਈ 2024, ਸ਼ੁੱਕਰਵਾਰ
ਹਾੜ੍ਹ ਸੁਦੀ ਤਿੱਥੀ ਤਰੋਦਸ਼ੀ (ਰਾਤ 7.42 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 28 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 12, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (19-10 ਮੱਧ ਰਾਤ 2.55 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਏਂਦਰ (19-20 ਮੱਧ ਰਾਤ 2.41 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ: ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) , 19-20 ਮੱਧ ਰਾਤ 2.55 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ: ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਤੰਗ, ਬਾਕੀ ਜਾਣੋ ਆਪਣੀ ਰਾਸ਼ੀ ਦਾ ਹਾਲ
NEXT STORY