ਮੇਖ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਪੇਟ ’ਚ ਗੜਬੜੀ ਰਹਿਣ ਦਾ ਡਰ, ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਦੂਜਿਆਂ ਦੇ ਝਮੇਲਿਆਂ ’ਚ ਵੀ ਨਾ ਫਸੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਪਹਿਲੇ ਦੀ ਤਰ੍ਹਾਂ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕਰਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਅਤੇ ਆਪ ਦੀ ਲੱਤ ਖਿੱਚਦੇ ਨਜ਼ਰ ਆਉਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਡਿਸਟੈਂਸ ਰੱਖ ਸਕੋ, ਓਨਾ ਚੰਗਾ ਹੋਵੇਗਾ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸੰਤਾਨ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਬਹੁਤ ਬਹੁਤ ਇੰਸਟੂਰਮੈਂਟਲ ਹੋ ਸਕਦਾ ਹੈ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ।
ਤੁਲਾ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਚੰਗਾ ਨਤੀਜਾ ਦੇ ਸਕਦੀ ਹੈ, ਵੈਸੇ ਆਪ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ,ਅਰਥਦਸ਼ਾ ਕੰਫਟੇਬਲ ਰੱਖਣ ਅਤੇ ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ ਕਿਉਂਕਿ ਗਲਾ ਖਰਾਬ ਹੋਣ ਦਾ ਡਰ ਰਹੇਗਾ।
ਮਕਰ : ਸਿਤਾਰਾ ਨੁਕਸਾਨ ਵਾਲਾ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਸਫਰ ਵੀ ਟਾਲ ਦਿਓ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲਿਕੇਸ਼ਨ, ਮੈਡੀਸਨ, ਟੂਰਿਜ਼ਮ ਅਤੇ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਰੁਕਾਵਟਾਂ, ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
20 ਜੁਲਾਈ 2024, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਚੌਦਸ (ਸ਼ਾਮ 6 ਵਜੇ ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 13, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (20-21 ਮੱਧ ਰਾਤ 1.49 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਵੈਧ੍ਰਿਤੀ (20-21 ਮੱਦ ਰਾਤ 12.08 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 6 ਵਜੇ ਤੋਂ ਲੈ ਕੇ ਅਗਲੇ ਦਿਨ (21 ਜੁਲਾਈ) ਸਵੇਰੇ 4.30 ਵਜੇ ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦੱਸ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ: ਸ਼੍ਰੀ ਸਤਿ ਨਾਰਾਇਣ ਵਰਤ, ਕੋਕਿਲਾ ਵਰਤ ਸ਼ਿਵ ਸ਼ਯਨ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਕਾਰੋਬਾਰੀ ਸਿਤਾਰਾ ਲਾਭ ਦੇਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY