ਮੇਖ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਟੂਰ ਵੀ ਲਾਭਕਾਰੀ ਰਹੇਗਾ।
ਬ੍ਰਿਖ : ਸਰਕਾਰੀ -ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਮਿਥੁਨ : ਧਾਰਮਿਕ ਕੰਮਾਂ ’ਚ ਰੁਚੀ, ਕਿਸੇ ਰੁਕੀ ਪਈ ਸਕੀਮ ਨੂੰ ਅੱਗੇ ਵਧਣ ਲਈ ਸਮਾਂ ਚੰਗਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਸਿੰਘ : ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ ਪਰ ਤਬੀਅਤ ’ਚ ਤੇਜ਼ੀ।
ਕੰਨਿਆ : ਦੁਸ਼ਮਣਾਂ ’ਤੇ ਭਰੋਸਾ ਕਰਨਾ ਪ੍ਰੇਸ਼ਾਨੀ ਦੇ ਸਕਦਾ ਹੈ, ਕੋਈ ਵੀ ਕੰਮ ਨਾ ਤਾਂ ਜਲਦਬਾਜ਼ੀ ’ਚ ਫਾਈਨਲ ਨਾ ਕਰੋ ਅਤੇ ਨਾ ਹੀ ਕੋਈ ਕੰਮ ਸੋਚੇ-ਸਮਝੇ ਬਗੈਰ ਕਰੋ।
ਤੁਲਾ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਜਨਰਲ ਤੌਰ ’ਤੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਨੇਕ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਜੇ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਪੱਕੇ ਤੌਰ ’ਤੇ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ।
ਮਕਰ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਕੰਮਕਾਜੀ ਕੰਮਾਂ ਲਈ ਸਿਤਾਰਾ, ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
24 ਜੁਲਾਈ 2024, ਬੁੱਧਵਾਰ
ਸਾਉਣ ਵਦੀ ਤਿੱਥੀ ਤੀਜ (ਸਵੇਰੇ 7.31 ਤੱਕ) ਅਤੇ ਮਗਰੋਂ ਤਿੱਥੀ ਚੌਥ) ਜਿਹੜੀ ਕਸ਼ੈਅ ਹੋ ਗਈ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 17, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 6.15 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸੌਭਾਗਿਯ (ਪੁਰਵ ਦੁਪਹਿਰ 11.10 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ: ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 7.31 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰਨ ਪਰਹੇਜ਼, ਤੁਸੀਂ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ
NEXT STORY