ਮੇਖ : ਧਿਆਨ ਰੱਖੋ ਕਿ ਕਿਸੇ ਉਲਝਣ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਸਹੀ ਰਹਿਣਗੇ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ ਕੰਮਾਂ ਲਈ ਆਪ ਕੋਸ਼ਿਸ਼ ਤਾਂ ਕਰੋਗੇ ਪਰ ਉਸ ਦਾ ਕੋਈ ਫੇਵਰੇਬਲ ਨਤੀਜਾ ਨਾ ਮਿਲੇਗਾ, ਅਰਥ ਦਸ਼ਾ ਵੀ ਠੀਕ-ਠਾਕ ਰਹੇਗੀ।
ਕਰਕ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਕੰਮਕਾਜੀ ਦਸ਼ਾ ਠੀਕ-ਠਾਕ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਹੀ ਕਰਨਾ ਸਹੀ ਰਹੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਕਿਉਂਕਿ ਸ਼ਤਰੂ ਉਭਰ ਕੇ ਆਪ ਲਈ ਮੁਸ਼ਕਲਾਂ-ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।
ਬ੍ਰਿਸ਼ਚਕ : ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹਿ ਸਕਦੀ ਹੈ, ਮਨ ’ਤੇ ਵੀ ਗਲਤ ਸੋਚ ਅਤੇ ਨੈਗੇਟਿਵਿਟੀ ਦਾ ਅਸਰ ਪ੍ਰਭਾਵੀ ਰਹੇਗਾ।
ਧਨ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਯਤਨ ਸਿਰੇ ਨਹੀਂ ਚੜ੍ਹ ਸਕੇਗਾ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ।
ਮਕਰ : ਹਿੰਮਤ-ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਵਿਅਸਤਤਾ ਵੀ ਰਹੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਕੁੰਭ : ਕੰਮਕਾਜੀ ਯਤਨ ਤਾਂ ਆਪ ਮਿਹਨਤ ਅਤੇ ਭੱਜ-ਦੌੜ ਨਾਲ ਕਰੋਗੇ ਪਰ ਉਨ੍ਹਾਂ ਦਾ ਕੋਈ ਵੀ ਯਤਨ ਨਤੀਜਾ ਨਾ ਦੇ ਸਕੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਖਿੱਚਾਤਣੀ ਅਤੇ ਤਣਾਤਣੀ ਰਹਿ ਸਕਦੀ ਹੈ।
26 ਜੁਲਾਈ 2024, ਸ਼ੁੱਕਰਵਾਰ
ਸਾਉਣ ਵਦੀ ਤਿੱਥੀ ਛੱਠ (ਰਾਤ 11.31 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 19, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਬਾਅਦ ਦੁਪਹਿਰ 2.30 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸੁਕਰਮਾ (26-27 ਮੱਧ ਰਾਤ 1.32 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ: ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਬਾਅਦ ਦੁਪਹਿਰ 2.30 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.31 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਰਹੇਗਾ ਚੰਗਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY