ਮੇਖ : ਦੁਪਹਿਰ ਤੱਕ ਸਮਾਂ ਨੁਕਸਾਨ ਵਾਲਾ, ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹਿ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਆਮਦਨ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ।
ਮਿਥੁਨ : ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਸਫਲ ਨਾ ਹੋ ਸਕਣਗੇ ਪਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ ਬਣੇਗਾ।
ਕਰਕ : ਸਮਾਂ ਦੁਪਹਿਰ ਤੱਕ ਰੁਕਾਵਟਾਂ-ਮੁਸ਼ਕਲਾਂ ਵਾਲਾ, ਇਸ ਲਈ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤਮਾਣ ਵਾਲਾ।
ਸਿੰਘ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਆਪ ਨੂੰ ਸਫਲਤਾ ਮਿਲੇਗੀ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ, ਸਫਰ ਵੀ ਨਾ ਕਰੋ।
ਤੁਲਾ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕਿਸੇ ਨਾ ਕਿਸੇ ਟਕਰਾਅ ਦਾ ਡਰ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਬ੍ਰਿਸ਼ਚਕ : ਦੁਪਹਿਰ ਤੱਕ ਸਮਾਂ ਸੰਤਾਨ ਪੱਖੋਂ ਫਿਕਰ -ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਆਪ ਦੀਆਂ ਮੁਸ਼ਕਲਾਂ-ਪ੍ਰੇਸ਼ਾਨੀਆਂ ਵਧ ਸਕਦੀਆਂ ਹਨ।
ਧਨ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਭੱਜਦੌੜ ਦੇ ਬਾਵਜੂਦ ਵੀ ਸਫਲਤਾ ਨਾ ਮਿਲੇਗੀ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਸਾਥੀਆਂ ਵੱਲੋਂ ਪ੍ਰੇਸ਼ਾਨੀ ਦੇ ਸਕਦਾ ਹੈ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਲਈ ਕਮਜ਼ੋਰ, ਧਨ ਹਾਨੀ ਦਾ ਵੀ ਡਰ ਪਰ ਕੰਮਕਾਜੀ ਸਾਥੀਆਂ ਨਾਲ ਮੇਲ- ਮਿਲਾਪ।
ਮੀਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕਾਰੋਬਾਰੀ ਟੂਰਿੰਗ-ਪਲਾਨਿੰਗ ਲਈ ਸਮਾਂ ਬਿਹਤਰ ਬਣੇਗਾ।
27 ਜੁਲਾਈ 2024, ਸ਼ਨੀਵਾਰ
ਸਾਉਣ ਵਦੀ ਤਿੱਥੀ ਸਪਤਮੀ (ਰਾਤ 9.20 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ : 20, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਦੁਪਹਿਰ ਇਕ ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਿਨੀ, ਯੋਗ : ਧ੍ਰਿਤੀ (ਰਾਤ 10.44 ਤੱਕ) ਅਤੇ ਮਗਰੋਂ ਯੋਗ ਸ਼ੂਲ), ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ ਇਕ ਵਜੇ ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਪੰਚਕ ਰਹੇਗੀ (ਦੁਪਹਿਰ ਇਕ ਵਜੇ ਤੱਕ), ਦੁਪਹਿਰ ਇਕ ਵਜੇ ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਿਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.26 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤੋਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲੇ ਆਪਣੇ ਮਨ 'ਤੇ ਰੱਖਣ ਕਾਬੂ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY