ਮੇਖ : ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕੰਮਕਾਜੀ ਟੂਰਿੰਗ ਵੀ ਲਾਭਕਾਰੀ, ਕੰਮਕਾਜੀ ਕੰਮਾਂ ਲਈ ਯਤਨ ਵੀ ਪਾਜ਼ੇਟਿਵ ਨਤੀਜਾ ਦੇਣਗੇ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਵਾਲਾ, ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਸੰਵਾਰਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹੋ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਵਿਰੋਧੀਆਂ ’ਤੇ ਹਾਵੀ, ਪ੍ਰਭਾਵੀ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਰੁਕਾਵਟਾਂ ਮੁਸ਼ਕਲਾਂ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦਾ ਬੋਲਬਾਲਾ, ਪੈਠ ਵਧੇਗੀ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਸਫਰ ਵੀ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਬਣੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਪ੍ਰੇਸ਼ਾਨੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ ਜਾਇਦਾਦੀ ਕੰਮਾਂ ਨੂੰ ਸੰਵਾਰਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਵੀ ਸਮਾਂ ਬਿਹਤਰ ਬਣੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਫਲਤਾ ਦਾ ਸਕੋਪ ਵਧੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਣ ਵਾਲਾ, ਫਿਰ ਬਾਅਦ ’ਚ ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਦੇਣਗੇ।
29 ਜੁਲਾਈ 2024, ਸੋਮਵਾਰ
ਸਾਉਣ ਵਦੀ ਤਿੱਥੀ ਨੌਮੀ (ਸ਼ਾਮ 5.56 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 22, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 10.55 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਗੰਡ (ਸ਼ਾਮ 5.55 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ: ਮੇਖ ਰਾਸ਼ੀ ’ਤੇ (ਸ਼ਾਮ 4.45 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (30 ਜੁਲਾਈ ਸਵੇਰੇ 5.20 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੌਂ ਨੌ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ ਵਾਲਾ, ਤੁਸੀਂ ਵੀ ਜਾਣੋ ਕੀ ਕਹਿੰਦੇ ਹਨ ਤੁਹਾਡੇ ਸਿਤਾਰੇ
NEXT STORY