ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਵੇਗਾ, ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਲਾਭ ਦੇਵੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਤਬੀਅਤ ’ਚ ਰੰਗੀਨੀ-ਜਿੰਦਾਦਿਲੀ ਵੀ ਰਹੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣ ਦੀ ਜ਼ਰੂਰਤ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾ ਖਰਚ ਜਾਇਜ਼ ਅਤੇ ਜ਼ਰੂਰਤ ਦੇ ਕੰਮਾਂ ’ਤੇ ਹੀ ਹੋਵੇਗਾ, ਨੁਕਸਾਨ ਦਾ ਵੀ ਡਰ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਸਿੰਘ : ਅਫਸਰਾਂ ਅਤੇ ਵੱਡੇ ਲੋਕਾਂ ਦੇ ਸੁਪਰੋਟਿਵ ਰੁਖ ਕਰ ਕੇ ਆਪ ਦੀ ਕੋਈ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਪਾਜ਼ੇਟਿਵ ਨਤੀਜਾ ਦੇਵੇਗੀ, ਕਿਸੇ ਧਾਰਮਿਕ ਪ੍ਰੋਗਰਾਮਿੰਗ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ’ਚ ਰੁਚੀ ਰਹੇਗੀ।
ਤੁਲਾ : ਸਿਤਾਰਾ ਪੇਟ ਲਈ ਕਮਜ਼ੋਰ, ਠੰਡੀਆਂ ਵਸਤਾਂ ਦੀ ਵਰਤੋਂ ਨਾ ਕਰੋ, ਪਾਣੀ ਵੀ ਸੰਭਾਲ ਕੇ ਪੀਣਾ ਚਾਹੀਦਾ ਹੈ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਰਹੇਗਾ, ਸਫਰ ਲਈ ਮਨ ਰਾਜ਼ੀ ਰਹੇਗਾ।
ਧਨ : ਮਨੋਬਲ ਦੇ ਟੁੱਟਣ ਅਤੇ ਕਮਜ਼ੋਰ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ , ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਆਪ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਵੀ ਬਣੀ ਰਹੇਗੀ।
31 ਜੁਲਾਈ 2024, ਬੁੱਧਵਾਰ
ਸਾਉਣ ਵਦੀ ਤਿੱਥੀ ਇਕਾਦਸ਼ੀ (ਬਾਅਦ ਦੁਪਹਿਰ 3.56 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 24, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸਵੇਰੇ 10.13 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਧਰੁਵ (ਦੁਪਹਿਰ 2.14 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ: ਬ੍ਰਿਖ ਰਾਸ਼ੀ ’ਤੇ (ਰਾਤ10.16)ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਕਾਮਿਕਾ ਇਕਾਦਸ਼ੀ ਵਰਤ, ਸ਼ਹੀਦ ਊਧਮ ਸਿੰਘ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ 'ਚ ਮਿਲੇਗੀ ਸਫ਼ਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY