ਮੇਖ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ-ਗਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ।
ਕਰਕ : ਆਪਣੇ ਆਪ ਨੂੰ ਉਲਝਣਾਂ-ਝਮੇਲਿਆਂ ਤੋਂ ਬਚਾ ਕੇ ਰੱਖੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ, ਕਾਰੋਬਾਰੀ ਕੰਮਾਂ ’ਚ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਦੇਸ਼-ਪ੍ਰੋਗਰਾਮ ਸਿਰੇ ਚੜ੍ਹੇਗਾ, ਆਪ ਹਿੰਮਤੀ, ਉਤਸ਼ਾਹੀ ਬਣੇ ਰਹੋਗੇ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ ਪਰ ਕਾਰੋਬਾਰੀ ਦਸ਼ਾ ਪਹਿਲੇ ਦੀ ਤਰ੍ਹਾਂ ਰਹੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।
ਮਕਰ : ਕਿਸੇ ਤਾਕਤਵਰ ਸ਼ਤਰੂ ਨਾਲ ਕਿਉਂਕਿ ਸਦਭਾਅ ਦਾ ਖਤਰਾ ਬਣਿਆ ਰਹੇਗਾ, ਇਸ ਲਈ ਹਰ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਕੁੰਭ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱੱਲ ਹੋ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰ੍ਰਭਾਵ ਬਣਿਆ ਰਹੇਗਾ।
ਮੀਨ : ਅਦਾਲਤ ਨਾਲ ਜੁੜੇ ਕਿਸੇ ਮਾਮਲੇ ’ਤੇ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
1 ਅਗਸਤ 2024, ਵੀਰਵਾਰ
ਸਾਉਣ ਵਦੀ ਤਿੱਥੀ ਦੁਆਦਸ਼ੀ (ਬਾਅਦ ਦੁਪਹਿਰ 3.30 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 10 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 25, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.24 ਤੱਕ) ਅਤੇ ਮਗਰੋਂ ਯੋਗ ਆਰਦਰਾ, ਯੋਗ : ਵਿਆਘਾਤ, (ਦੁਪਹਿਰ 12.50 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਲੋਕ ਮਾਨਿਆ ਬਾਲ ਗੰਗਾਧਰ ਤਿਲਕ ਪੁੰਨ ਤਿਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲੇ ਸਿਹਤ ਪ੍ਰਤੀ ਰਹਿਣ ਸੁਚੇਤ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY