ਮੇਖ : ਕਿਸੇ ਵੱਡੇ ਆਦਮੀ ਦੇ ਹੈਲਪਿੰਗ ਰੁਖ ਨੂੰ ਆਪ ਆਪਣੀ ਕਿਸੇ ਸਮੱਸਿਆ ਨੂੰ ਸੰਵਾਰਨ ਲਈ ਯੂਜ਼ ਕਰ ਸਕਦੇ ਹੋ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ : ਵਪਾਰ ਅਤੇ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕੰਮਕਾਜੀ ਟੂਰਿੰਗ-ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ ਪਰ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਉਲਝਣ ਮੁਸ਼ਕਲ ਨੂੰ ਕੰਪਲੀਕੇਟ ਬਣਾਉਣ ਵਾਲਾ, ਨੁਕਸਾਨ ਦਾ ਵੀ ਡਰ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੰਨਿਆ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਦੁਸ਼ਮਣ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮਕਰ : ਦੁੋਸ਼ਮਣ ਕਿਸੇ ਨਾ ਕਿਸੇ ਕਾਰਜ ਜਾਂ ਬਹਾਨੇ ਆਪ ਦੀ ਲਤ ਖਿੱਚਣ ’ਚ ਬਿਜ਼ੀ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ : ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਸਿਰੇ ਚੜ੍ਹੇਗਾ, ਦੁਸ਼ਮਣ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਸ਼ੁਭ ਕੰਮਾਂ ’ਚ ਧਿਆਨ।
ਮੀਨ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਪਾਜ਼ੇਟਿਵ ਨਤੀਜਾ ਦੇ ਸਕਦੇ ਹਨ ਪਰ ਫੈਮਿਲੀ ਫਰੰਟ ’ਤੇ ਤਣਾਤਣੀ, ਖਿੱਚਾਤਣੀ ਰਹਿਣ ਦਾ ਡਰ ਰਹੇਗਾ।
2 ਅਗਸਤ 2024, ਸ਼ੁੱਕਰਵਾਰ
ਸਾਉਣ ਵਦੀ ਤਿੱਥੀ ਤਰੋਦਸ਼ੀ (ਬਾਅਦ ਦੁਪਹਿਰ 3.27 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 26, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 10.59 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਹਰਸ਼ਣ, (ਪੁਰਵ ਦੁਪਹਿਰ 11.45 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਿਥੁਨ ਰਾਸ਼ੀ ’ਤੇ (2 ਅਗਸਤ ਦਿਨ ਰਾਤ ਅਤੇ 3 ਅਗਸਤ ਸਵੇਰੇ 5.42 ਤੱਕ), ਅਤੇ ਮਗਰੋਂ ਕਰਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.27 ਤੋਂ ਲੈ ਕੇ 2-3 ਮੱਧ ਰਾਤ 3.39 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ 10 ਤੋਂ ਦੁਪਹਿਰ 12 ਵਜੇ ਤੱਕ,, ਪੁਰਬ, ਦਿਵਸ ਅਤੇ ਤਿਓਹਾਰ : ਸਾਉਣ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਤੇਜ ਪ੍ਰਭਾਵ ਬਣਿਆ ਰਹੇਗਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
NEXT STORY