ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੀਤਾ ਗਿਆ ਸ਼ੁਰੂਆਤੀ ਯਤਨ ਚੰਗੀ ਸਫਲਤਾ ਦੇ ਸਕਦਾ ਹੈ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਵੱਡੇ ਲੋਕ ਸਾਫਟ ਅਤੇ ਕੰਡੀਡ੍ਰੇਟ ਰਹਿਣਗੇ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਬਹੁਤ ਹੈਲਪਫੁਲ ਹੋਣਗੇ, ਇੱਜ਼ਤਮਾਣ ਦੀ ਪ੍ਰਾਪਤੀ।
ਮਿਥੁਨ : ਡ੍ਰਿੰਕਸ-ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ, ਥਿੰਦੀਆਂ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਧਨ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਰੰਗੀਨੀ ਰਹੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਨਾ ਚਾਹੁੰਦੇ ਹੋੋਏ ਵੀ ਆਪ ਨੂੰ ਉਲਝਣਾਂ-ਪੰਗਿਆਂ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਆਪ ਦਾ ਓਵਰ ਐਕਟਿਵ ਰਹਿਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਫ੍ਰੰਟ ’ਤੇ ਆਪ ਦੀਆਂ ਕੋਸ਼ਿਸ਼ਾਂ-ਆਸਾਨੀ ਨਾਲ ਸਿਰੇ ਚੜ੍ਹਣਗੀਆਂ , ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਤੁਲਾ : ਰਾਜਕੀ ਕੰਮਾਂ ’ਚ ਜਿੱਥੇ ਆਪ ਦੀ ਪੈਠ ਵਧੇਗੀ ,ਉੱਥੇ ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਕਿਸੇ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਨੇਕ ਕੰਮਾਂ ’ਚ ਧਿਆਨ।
ਧਨ : ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਇਸ ਲਈ ਖਾਣ ਪੀਣ, ਬਦ-ਪਰਹੇਜ਼ੀ ਤੋਂ ਪੂਰੀ ਤਰ੍ਹਾਂ ਬਚੋ, ਸਫਰ ਨਾ ਕਰਨਾ ਸਹੀ ਰਹੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ- ਸਦਭਾਅ ਬਣਿਆ ਰਹੇਗਾ, ਮੂਡ ’ਚ ਖੁਸ਼ਦਿਲੀ ਅਤੇ ਚੰਚਲਤਾ ਰਹੇਗੀ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਮੁਸ਼ਕਲਾਂ ਪ੍ਰੇਸ਼ਾਨੀਆਂ ਵੀ ਵਧਣ ਦਾ ਡਰ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ,ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰਹੋਗੇ।
3 ਅਗਸਤ 2024, ਸ਼ਨੀਵਾਰ
ਸਾਉਣ ਵਦੀ ਤਿੱਥੀ ਚੌਦਸ (ਬਾਅਦ ਦੁਪਹਿਰ 3.51 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 12 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 27, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਪੁਰਵ ਦੁਪਹਿਰ 11.59 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਜਰ (ਸਵਰੇ 11.01 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਕ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ, ਤੁਸੀਂ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ
NEXT STORY