ਮੇਖ : ਜੇ ਕੋਈ ਜਾਇਦਾਦੀ ਕੰਮ ਲਟਕ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਰੁਕਾਵਟ ਮੁਸ਼ਕਲ ਜ਼ਰੂਰ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਮਿੱਤਰ ਅਤੇ ਕੰਮਕਾਜੀ ਸਾਥੀ ਆਪ ਦੀ ਗੱਲ ਧਿਆਨ-ਧੀਰਜ ਅਤੇ ਹਮਦਰਦੀ ਨਾਲ ਸੁਣਨਗੇ, ਆਪ ਦਾ ਹਰ ਯਤਨ-ਦਾਅ ਸਿਰੇ ਚੜ੍ਹੇਗਾ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਭੱਜਦੌੜ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਸਰਕਾਰੀ ਕੰਮਾਂ ਵੱਲ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੋਵੇਗੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ , ਸਫਲਤਾ ਸਾਥ ਦੇਵੇਗੀ, ਆਪ ਆਪਣੇ ਹਿੰਮਤੀ ਉਤਸ਼ਾਹੀ ਮਨ ਨਾਲ ਹਰ ਕੰਮ ਨੂੰ ਹੱਥ ’ਚ ਲੈਣ ਦਾ ਦਮ ਰੱਖੋਗੇ।
ਸਿੰਘ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਹੀ ਹੋਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਸਰਕਾਰੀ, ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਮੌਸਮ ਦੇ ਐਕਸਪੋਜ਼ਰ ਕਰ ਕੇ ਤਬੀਅਤ, ਖਾਸ ਕਰ ਕੇ ਪੇਟ ਅਪਸੈੱਟ ਰਹਿ ਸਕਦਾ ਹੈ, ਲੈਣ-ਦੇਣ ਦੇ ਕੰਮ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰੋ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਕੁੰਭ : ਕਮਜ਼ੋਰ ਦਿਸਣ ਵਾਲੇ ਸ਼ਤਰੂ ਦੀ ਵੀ ਅਣਦੇਖੀ ਨਹੀਂ ਕਰਨੀ ਚਾਹੀਦੀ ਸਫਰ ’ਚ ਆਪਣੇ ਸਾਮਾਨ ਦਾ ਧਿਆਨ ਰੱਖਣਾ ਚਾਹੀਦਾ ਹੈ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ,ਜਨਰਲ ਹਾਲਾਤ ਅਨੁਕੂਲ ਚੱਲਣਗੇ।
4 ਅਗਸਤ 2024, ਐਤਵਾਰ
ਸਾਉਣ ਵਦੀ ਤਿੱਥੀ ਮੱਸਿਆ (ਸ਼ਾਮ 4.43 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 13 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 28, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਦੁਪਹਿਰ 1.26 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸਿੱਧੀ (ਸਵੇਰੇ 10.38 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ),ਦੁਪਹਿਰ 1.26 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰਾਵਣੀ ਮੱਸਿਆ, ਹਰਿਆਲੀ ਮੱਸਿਆ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਰਾਜਕੀ ਕੰਮਾਂ 'ਚ ਵਧੇਗੀ ਪੈਠ, ਤੁਸੀਂ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ
NEXT STORY