ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ ਅਦਾਲਤੀ ਕੰਮਾਂ ਨੂੰ ਸੰਵਾਰਣ ਵਾਲਾ ਫਿਰ ਬਾਅਦ ’ਚ ਵੀ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਫਲਤਾ ਦੇਣ ਅਤੇ ਤੇਜ ਪ੍ਰਭਾਵ ਵਧਾਉਣ ਵਾਲਾ ਬਣੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਦੇਣ, ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਆਪ ’ਚ ਹਿੰਮਤ, ਉਤਸ਼ਾਹ, ਜੋਸ਼ ਵਧੇਗਾ।
ਕਰਕ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਣ ਅਤੇ ਕੰਮਕਾਜੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਪ੍ਰੋਗਰਾਮਾਂ-ਯਤਨਾਂ ਨੂੰ ਉਲਝਾਉਣ ਵਿਗਾੜਣ ਵਾਲਾ ਪਰ ਬਾਅਦ ’ਚ ਆਪ ਹਰ ਫਰੰਟ ’ਤੇ ਹਾਵੀ, ਪ੍ਰਭਾਵੀ ਰਹੋਗੇ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਹਰ ਮੋਰਚੇ ’ਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਮੁਸ਼ਕਲ ਦੇ ਪੈਦਾ ਹੋਣ ਦਾ ਡਰ ਰਹੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ, ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰੀ ਕਰਨ ਅਤੇ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ ਰੱਖਣ ਵਾਲਾ ਪਰ ਬਾਅਦ ’ਚ ਸਫਲਤਾ ਦਾ ਚਾਂਸ ਵਧੇਗਾ।
ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਅਤੇ ਟੈਨਸ਼ਨ ਵਾਲਾ ਬਣੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਠੀਕ ਨਹੀਂ, ਮਨ ਅਸ਼ਾਂਤੀ-ਪ੍ਰੇਸ਼ਾਨੀ ’ਚ ਗ੍ਰਸਤ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਹੀਂ ਕਰਨੀ ਚਾਹੀਦੀ ਹੈ।
5 ਅਗਸਤ 2024, ਸੋਮਵਾਰ
ਸਾਉਣ ਸੁਦੀ ਤਿੱਥੀ ਏਕਮ (ਸ਼ਾਮ 6.04 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਸਾਉਣ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ : 29, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਵਿਅਤੀਪਾਤ (ਸਵੇਰੇ 10.38 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.22 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੌਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਸੁਦੀ ਪੱਖ ਅਤੇ ਮੇਲਾ ਛਿਣ ਮਸਤਿਕਾ (ਚਿੰਤਪੁਰਨੀ), ਮੇਲਾ ਨੈਨਾ ਦੇਵੀ, ਮੇਲਾ ਚਾਮੁੰਡਾ ਦੇਵੀ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲੇ ਲੋਕ ਮੌਸਮ ਦੇ ਐਕਸਪੋਜ਼ਰ ਤੋਂ ਰੱਖਣ ਬਚਾਅ, ਤੁਸੀਂ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ
NEXT STORY