ਮੇਖ : ਵਿਰੋਧੀ ਪੱਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਕਮਜ਼ੋਰ ਦਿਸਣ ਵਾਲਾ ਸ਼ਤਰੂ ਵੀ ਆਪ ਲਈ ਮੁਸੀਬਤ ਪੈਦਾ ਕਰਨ ਵਾਲਾ ਹੋ ਸਕਦਾ ਹੈ।
ਬ੍ਰਿਖ : ਸੰਤਾਨ ਬੇਸ਼ਕ ਆਪ ਨਾਲ ਖੜ੍ਹੀ ਨਜ਼ਰ ਤਾਂ ਆਵੇਗੀ ਪਰ ਉਸਦਾ ਰੁਖ ਕੁਝ ਉਖੜਿਆ-ਉਖੜਿਆ ਰਹੇਗਾ ਅਤੇ ਪੂਰੀ ਤਰ੍ਹਾਂ ਸਹਿਯੋਗ ਵਾਲਾ ਨਾ ਹੋਵੇਗਾ, ਇਸ ਲਈ ਸੁਚੇਤ ਰਹੋ।
ਮਿਥੁਨ : ਕੋਰਟ-ਕਚਹਿਰੀ ’ਚ ਜਾਣ ਦਾ ਜੇ ਕੋਈ ਪ੍ਰੋਗਰਾਮ ਹੋਵੇ ਤਾਂ ਉਸ ਨੂੰ ਟਾਲ ਦਿਓ, ਕਿਉਂਕਿ ਉਥੇ ਆਪ ਦੇ ਪੱਖ ਦੀ ਪੂਰੀ ਤਰ੍ਹਾਂ ਸੁਣਵਾਈ ਨਾ ਹੋਵੇਗੀ
ਕਰਕ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਣਗੇ ਅਤੇ ਨਾ ਹੀ ਉਸ ਨੂੰ ਇੰਪੋਰਟੈਂਸ ਦੇਣਗੇ, ਇਸ ਲਈ ਅਜਿਹੇ ਲੋਕਾਂ ਤੋਂ ਸੁਚੇਤ ਰਹੋ।
ਸਿੰਘ : ਸਿਤਾਰਾ ਬੇਸ਼ਕ ਕੰਮਕਾਜੀ ਕੰਮਾਂ ਲਈ ਚੰਗਾ ਹੋਵੇਗਾ ਤਾਂ ਵੀ ਕੰਮਕਾਜ ਬਾਰੇ ਲਾਪਰਵਾਹੀ ਪ੍ਰੇਸ਼ਾਨੀ ਵਧਾਉਣ ਵਾਲੀ ਹੋ ਸਕਦੀ ਹੈ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਕੋਈ ਆਸ ਨਾ ਹੋਵੇਗੀ।
ਤੁਲਾ : ਸਮਾਂ ਉਲਝਣਾ–ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਨਾ ਲਓ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਸਰਕਾਰੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹਿ ਸਕਦਾ ਹੈ।
ਮਕਰ : ਕਿਸੇ ਵੀ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਭਜਨ-ਕੀਰਤਨ-ਸਤਿਸੰਗ ਸੁਣਨ ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਹੀ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਰਹਿ ਸਕਦੀ ਹੈ।
8 ਅਗਸਤ 2024, ਵੀਰਵਾਰ
ਸਾਉਣ ਸੁਦੀ ਤਿੱਥੀ ਚੌਥ (ਰਾਤ 10.37 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 17(ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 2, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਰਾਤ 11.34 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ਿਵ (ਦੁਪਹਿਰ 12.39 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.22 ਤੋਂ ਲੈ ਕੇ ਰਾਤ 10.37 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰਦ ਚੌਥ, ਦੁਰਵਾ ਗਣਪਤੀ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਮਿਲੇਗਾ ਲਾਭ, ਮਕਰ ਰਾਸ਼ੀ ਵਾਲੇ ਰੱਖਣ ਖਾਣ-ਪੀਣ ਦਾ ਧਿਆਨ
NEXT STORY