ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਟੈਨਸ਼ਨ ਪ੍ਰੇਸ਼ਾਨੀ ਰੱਖਣ ਵਾਲਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਗੁੰਝਲਾਂ ਪੈਦਾ ਕਰਨ ਵਾਲਾ ਅਤੇ ਮੁਸ਼ਕਲਾਂ ਜਗਾਉਣ ਵਾਲਾ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ ,ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਮੋਰਚੇ’ਤੇ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਮਨਮਰਜ਼ੀ ਦੀ ਰਿਟਰਨ ਨਾ ਦੇਣ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਥੇ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਤਾਲਮੇਲ ਦੀ ਕਮੀ ਦਿਖੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਦੇਣ ਵਾਲਾ, ਕੰਮਕਾਜੀ ਕੰਮਾਂ ’ਚ ਚੌਕਸੀ ਵਰਤੋ ਪਰ ਬਾਅਦ ’ਚ ਕਾਰੋਬਾਰੀ ਯਤਨ ਸਿਰੇ ਚੜ੍ਹਣਗੇ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰਕ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਨਾਲ ਨਿਪਟਣਾ ਪੈ ਸਕਦਾ ਹੈ।
ਧਨ : ਬਾਅਦ ਦੁਪਹਿਰ ਤੱਕ ਵੱਡੇ ਲੋਕਾਂ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਦਿਸੇਗੀ, ਫਿਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇਣਗੀਆਂ।
ਮਕਰ : ਬਾਅਦ ਦੁਪਹਿਰ ਤੱਕ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਹੋਵੇਗਾ ਫਿਰ ਬਾਅਦ ’ਚ ਸਫਲਤਾ ਦੇ ਰਸਤੇ ਖੁੱਲ੍ਹਣਗੇ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ ਪੀਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਖਾਣ-ਪੀਣ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
10 ਅਗਸਤ 2024, ਸ਼ਨੀਵਾਰ
ਸਾਉਣ ਸੁਦੀ ਤਿੱਥੀ ਛੱਠ (10 ਅਗਸਤ ਦਿਨ ਰਾਤ ਅਤੇ 11 ਨੂੰ ਸਵੇਰੇ 5.46 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 19 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 4, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (10 ਅਗਸਤ ਦਿਨ ਰਾਤ ਅਤੇ 11 ਨੂੰ ਸਵੇਰੇ 5.49 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਸਾਧਿਯ (ਬਾਅਦ ਦੁਪਹਿਰ 2.52 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.18 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕਲਕੀ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੇ ਮਨ 'ਚ ਛਾਈ ਰਹੇਗੀ ਨੇਗਟੇਵਿਟੀ, ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ
NEXT STORY