ਮੇਖ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਸਿਹਤ ਜਾਂ ਪੇਟ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਵੀ ਨਾ ਕਰੋ, ਕਿਉਂਕਿ ਉਹ ਟੈਨਸ਼ਨ ਦੇਣ ਵਾਲਾ ਹੋਵੇਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਤਾਂ ਪਹਿਲੇ ਦੀ ਤਰ੍ਹਾਂ ਰਹੇਗੀ ਪਰ ਦੋਵੇਂ ਪਤੀ-ਪਤਨੀ ’ਚ ਕਿਸੇ ਨਾ ਕਿਸੇ ਗੱਲ ’ਤੇ ਇਕ-ਦੂਜੇ ਨਾਲ ਵਿਚਾਰਕ ਮਤਭੇਦ ਬਣੇ ਰਹਿਣਗੇ।
ਮਿਥੁਨ : ਹਲਕੀ ਸੋਚ ਵਾਲੇ ਸ਼ਤਰੂ ਅਤੇ ਆਪ ਨਾਲ ਜੈਲਸ ਕਰਨ ਵਾਲੇ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿ ਸਕਦੇ ਹਨ, ਸੁਚੇਤ ਰਹੋ।
ਕਰਕ : ਮਨ ਅਤੇ ਸੋਚ ’ਤੇ ਵਧਦੀ ਨੈਗੇਟਿਵਿਟੀ ਆਪ ਨੂੰ ਡਿਸਟਰਬ, ਪ੍ਰੇਸ਼ਾਨ ਰੱਖੇਗੀ, ਇਸ ਲਈ ਆਪ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਹੋਵੇਗਾ।
ਸਿੰਘ : ਟਾਰਗੈੱਟ ਦੇ ਨੇੜੇ ਪਹੁੰਚਿਆ ਆਪ ਦਾ ਕੋਈ ਜਾਇਦਾਦੀ ਕੰਮ ਫਿਰ ਉਲਝ ਸਕਦਾ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਹਰ ਕੋਸ਼ਿਸ਼ ਕਰੋ।
ਕੰਨਿਆ : ਕਿਸੇ ਵੀ ਕੰਮਕਾਜੀ ਸਾਥੀ ’ਤੇ ਜ਼ਿਆਦਾ ਭਰੋਸਾ ਨਾ ਕਰੋ, ਕਿਉਂਕਿ ਉਹ ਕਿਸੇ ਸਮੇਂ ਆਪ ਦਾ ਸਾਥ ਦੇਣ ਤੋਂ ਪਰੇ ਹਟ ਸਕਦਾ ਹੈ।
ਤੁਲਾ : ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ ਪਰ ਮਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ-ਡਿਸਟਰਬ-ਡਾਵਾਂਡੋਲ ਜਿਹਾ ਰਹੇਗਾ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਇੱਜ਼ਤ-ਮਾਣ ਲਈ ਚੰਗਾ ਸਮਾਂ।
ਕੁੰਭ : ਧਿਆਨ ਰੱਖੋ ਕਿ ਕਿਸੇ ਅਫਸਰ ਦੇ ਸਖਤ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ-ਵਿਗੜ ਨਾ ਜਾਵੇ।
ਮੀਨ : ਸਮਾਂ ਰੁਕਾਵਟਾਂ, ਮੁਸ਼ਕਲਾਂ ਵਾਲਾ, ਆਪ ਪੂਰੇ ਉਤਸ਼ਾਹ ਅਤੇ ਹਿੰਮਤ ਨਾਲ ਕੋਈ ਵੀ ਕੋਸ਼ਿਸ਼ ਨਾ ਕਰ ਕਰੋਗੇ, ਮਾਨਸਿਕ ਪ੍ਰੇਸ਼ਾਨੀ ਵੀ ਰਹਿਣ ਦਾ ਡਰ।
14 ਅਗਸਤ 2024, ਬੁੱਧਵਾਰ
ਸਾਉਣ ਸੁਦੀ ਤਿੱਥੀ ਨੌਮੀ (ਸਵੇਰੇ 10.24 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 23 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 8, ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਦੁਪਹਿਰ 12.13 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਏਂਦਰ (ਸ਼ਾਮ 4.06 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ: ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 12.13 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਨੂੰ ਸੰਤਾਨ ਕਰ ਸਕਦੀ ਹੈ ਪ੍ਰੇਸ਼ਾਨ, ਕੰਨਿਆ ਰਾਸ਼ੀ ਵਾਲੇ ਹਲਕੀ ਸੋਚ ਵਾਲਿਆਂ ਤੋਂ ਬਣਾ ਕੇ...
NEXT STORY