ਮੇਖ : ਸਿਤਾਰਾ ਸ਼ਾਮ ਤੱਕ ਸਫਲਤਾ ਵਾਲਾ, ਸਰਕਾਰੀ ਕੰਮਾਂ ਨੂੰ ਸੰਵਾਰਣ ਅਤੇ ਦੁਸ਼ਮਣਾਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤ-ਮਾਣ ਦੇਣ ਵਾਲਾ ਹੈ।
ਮਿਥੁਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਪਾਣੀ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਵੀ ਅਹਿਤਿਆਤ ਨਾਲ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।
ਕਰਕ : ਸਿਤਾਰਾ ਸ਼ਾਮ ਤੱਕ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰੱਖੇਗਾ, ਸਮਾਂ ਸਫਲਤਾ ਨਾਲ ਕਟੇਗਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ।
ਸਿੰਘ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਉਲਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਤੁਲਾ : ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ਨੂੰ ਅਟੈਂਡ ਕਰਨ ਲਈ ਚੰਗਾ ਪਰ ਬਾਅਦ ’ਚ ਸਮਾਂ ਟੈਨਸ਼ਨ-ਪ੍ਰੇਸ਼ਾਨੀ ਵਾਲਾ ਬਣੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕੇਗਾ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭਕਾਰੀ, ਫਿਰ ਬਾਅਦ ’ਚ ਕੰਮਕਾਜੀ ਭੱਜ-ਦੌੜ ਵੀ ਬਣੀ ਰਹੇਗੀ।
ਮਕਰ : ਸਿਤਾਰਾ ਕੰਮਕਾਜੀ ਕੰਮ ਸੰਵਾਰਣ ਅਤੇ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਤਾਰਾ ਸ਼ਾਮ ਤੱਕ ਮੁਸ਼ਕਲਾਂ ਨੂੰ ਪੈਦਾ ਕਰਨ ਵਾਲਾ ਪਰ ਬਾਅਦ ’ਚ ਕੋਈ ਕੰਮਕਾਜੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।
ਮੀਨ : ਸਿਤਾਰਾ ਸ਼ਾਮ ਤੱਕ ਲੋਹਾ-ਲੋਹਾ ਮਸ਼ੀਨਰੀ, ਸਰਿਆ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਆਂ ਲਈ ਚੰਗਾ ਪਰ ਬਾਅਦ ’ਚ ਟੈਨਸ਼ਨ, ਪ੍ਰੇਸ਼ਾਨੀ ਵਧਣ ਦਾ ਡਰ।
19 ਅਗਸਤ 2024, ਸੋਮਵਾਰ
ਸਾਉਣ ਸੁਦੀ ਤਿੱਥੀ ਪੁੰਨਿਆ (ਰਾਤ 11.56 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 28 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 13, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਸਵੇਰੇ 8.10 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੋਭਨ (19-20 ਮੱਧ ਰਾਤ 12.47 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 7 ਵਜੇ ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸ਼ਾਮ 7 ਵਜੇ), ਭਦਰਾ ਰਹੇਗੀ (ਦੁਪਹਿਰ 1.31 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰਾਵਣੀ ਪੁੰਨਿਆ, ਰੱਖੜੀ (ਭਦਰਾ ਤੋਂ ਬਾਅਦ-ਭਦਰਾ ਦੁਪਹਿਰ 1.31 (ਜਲੰਧਰ ਟਾਈਮ), ਤੱਕ ਰਹੇਗੀ), ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਗਾਇਤਰੀ ਜਯੰਤੀ, ਕੋਕਿਲਾ ਵਰਤ, ਸੰਸਕ੍ਰਿਤ ਦਿਵਸ, ਦਰਸ਼ਨ ਗੁਫਾ ਸ਼੍ਰੀ ਅਮਰਨਾਥ ਜੀ, ਮੇਲਾ ਸ਼ੰਕਰਾਚਾਰਿਆ (ਸ਼੍ਰੀਨਗਰ, ਜੰਮੂ-ਕਸ਼ਮੀਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ
NEXT STORY