ਮੇਖ : ਕਿਉਂਕਿ ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦਾ ਹੋਵੇਗਾ, ਇਸ ਲਈ ਜਿਹੜੇ ਖਰਚੇ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ, ਧਨ ਹਾਨੀ ਦਾ ਡਰ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਸੁਲਝ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਕਿਸੇ ਦੇ ਝਾਂਸੇ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਤਣੀ ਰਹਿਣ ਦਾ ਡਰ ।
ਤੁਲਾ : ਸ਼ਤਰੂ ਬੇਸ਼ਕ ਉਭਰਦੇ ਸਿਮਟਦੇ ਰਹਿਣਗੇ, ਆਪਣੇ ਆਪ ਨੂੰ ਉਨ੍ਹਾਂ ਦੇ ਚੱਕਰ ’ਚ ਫਸਣ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ, ਮਨ ਵੀ ਪ੍ਰੇਸ਼ਾਨ ਟੈਂਸ ਜਿਹਾ ਰਹੇਗਾ।
ਬ੍ਰਿਸ਼ਚਕ : ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹਿਣ ਦਾ ਡਰ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਧਨ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਵੱਡੇ ਲੋਕਾਂ ਦੀ ਨਾਰਾਜ਼ਗੀ ਆਪ ਨੂੰ ਅਪਸੈੱਟ ਪ੍ਰੇਸ਼ਾਨ ਰੱਖਣ ਵਾਲੀ ਹੈ, ਸੁਚੇਤ ਰਹੋ।
ਮਕਰ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ ਪਰ ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਅਤੇ ਸਾਥੀ ਆਪ ਨੂੰ ਪ੍ਰੇਸ਼ਾਨ ਰੱਖ ਸਕਦੇ ਹਨ।
ਕੁੰਭ : ਕੰਮਕਾਜੀ ਕੰਮਾਂ ’ਚ ਬੇਧਿਆਨੀ ਨਾ ਵਰਤੋ, ਕਾਰੋਬਾਰੀ ਟੂਰਿੰਗ ਕਰਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਹੀ ਕਰੋ, ਵੈਸੇ ਆਪਣੇ ਗੁੱਸੇ ’ਤੇ ਵੀ ਕਾਬੂ ਰੱਖਣਾ ਸਹੀ ਰਹੇਗਾ।
ਅੱਜ ਦਾ ਰਾਸ਼ੀਫਲ
22 ਅਗਸਤ 2024, ਵੀਰਵਾਰ
ਭਾਦੋਂ ਵਦੀ ਤਿੱਥੀ ਤੀਜ (ਦੁਪਹਿਰ 1.47 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 31(ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 16, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾ ਭਾਦਰਪਦ (ਸ਼ਾਮ 6.54 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ , ਯੋਗ : ਧ੍ਰਿਤੀ (ਦੁਪਹਿਰ 1.10 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ: ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.47 ਤਕ),ਸ਼ਾਮ 6.54 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਗਣੇਸ਼ (ਸੰਕਟ) ਚੌਥ ਵਰਤ, ਬਹੁਲਾ ਚੌਥ, ਸਰਦ-ਰੁੱਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਤੇ ਕੁੰਭ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਤੁਸੀਂ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ...
NEXT STORY