ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਕਮਜ਼ੋਰ ਸਿਤਾਰੇ ਕਰਕੇ ਆਪ ਦੇ ਕਿਸੇ ਬਣੇ ਬਣਾਏ ਪ੍ਰੋਗਰਾਮ ਦੇ ਉਖੜਣ ਅਤੇ ਵਿਗੜਣ ਦਾ ਡਰ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਮਿੱਟੀ-ਰੇਤਾ-ਬਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਜਿੱਥੇ ਸਫਲਤਾ ਮਿਲੇਗੀ , ਉੱਥੇ ਵੱਡੇ ਲੋਕਾਂ ਦੇ ਰੁਖ ’ਚ ਵੀ ਨਰਮੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚੱਲ ਸਕੇਗੀ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ’ਚ ਪੂਰਾ ਤਰ੍ਹਾਂ ਪਰਹੇਜ਼ ਰੱਖਣਾ ਹੋਵੇਗਾ, ਸਫਰ ਵੀ ਟੈਨਸ਼ਨ, ਪ੍ਰੇਸ਼ਾਨੀ ਵਾਲਾ
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਦੂਜਿਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਹੀਂ ਕਰਨੀ ਠੀਕ ਰਹੇਗੀ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਦੇ ਬਹਾਨੇ ਭਾਲਦੇ ਨਜ਼ਰ ਆਉਣਗੇ।
ਧਨ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਤਾਲਮੇਲ ਰੱਖੇਗੀ ਪਰ ਵੱਡੇ ਲੋਕਾਂ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਨਜ਼ਰ ਆਵੇਗੀ।
ਮਕਰ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਡਿੱਗਣ ਫਿਸਲਣ ਦਾ ਡਰ ਬਣਿਆ ਰਹੇਗਾ।
ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਅੈਕਟਿਵ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਟੂਰਿੰਗ ਪਲਾਨਿੰਗ ਵੀ ਫਰੂਟਫੁੱਲ ਰਹੇਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
24 ਅਗਸਤ 2024, ਸ਼ਨੀਵਾਰ
ਭਾਦੋਂ ਵਦੀ ਤਿੱਥੀ ਪੰਚਮੀ (ਸਵੇਰੇ 7.52ਤੱਕ) ਅਤੇ ਮਗਰੋਂ ਤਿੱਥੀ ਛੱਠ (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 18, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਸ਼ਾਮ 6.06 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਗੰਡ (ਸਵੇਰੇ 6.08 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ: ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.06 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਭਦਰਾ ਸ਼ੁਰੂ ਹੋਵੇਗੀ (25 ਅਗਸਤ ਸਵੇਰੇ 5.31 ’ਤੇ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਚੰਦਨ ਛੱਠ, ਹਲ ਛੱਠ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲਿਆਂ ਦੇ ਮਨ 'ਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਤੁਸੀਂ ਵੀ ਦੇਖੋ ਕੀ ਕਹਿੰਦੇ ਹਨ...
NEXT STORY