ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਸਿੰਘ : ਧਾਰਮਿਕ ਕੰਮ ਅਤੇ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ, ਆਪ ਦੀ ਕੋਈ ਸਰਕਾਰੀ ਉਲਝਣ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ।
ਤੁਲਾ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਬਾਈ ਵਸਤਾਂ ਦੀ ਵਰਤੋਂ ਘੱਟ ਕਰੋ, ਪਾਣੀ ਦੀ ਵਰਤੋਂ ਵੀ ਸੀਮਾ ’ਚ ਰਹਿ ਕੇ ਕਰੋ, ਕੋਈ ਵੀ ਕੰਮ ਤਿਆਰੀ ਦੇ ਬਗੈਰ ਹੱਥ ’ਚ ਨਾ ਲਾਓ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਫੈਮਿਲੀ ਫਰੰਟ ’ਤੇ ਤਾਲਮੇਲ,ਸਦਭਾਅ ਸਹਿਯੋਗ ਬਣਿਆ ਰਹੇਗਾ।
ਮਕਰ : ਦੁਸ਼ਮਣਾਂ ਦੇ ਉਭਰਣ, ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ, ਕਿਸੇ ਦੇ ਝਾਂਸੇ ’ਚ ਨਾ ਫਸਣਾ ਵੀ ਸਹੀ ਰਹੇਗਾ।
ਕੁੰਭ : ਆਪ ਦੀ ਸੋਚ ਵਿਚਾਰ ’ਚ ਵੀ ਪੇਚੀਦਗੀ ਬਣੀ ਰਹੇਗੀ, ਕੰਮਕਾਜੀ ਦਸ਼ਾ ਵੀ ਠੀਕ-ਠਾਕ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਵੀ ਆਪ ਦਾ ਪ੍ਰਭਾਵ ਅਤੇ ਲਿਹਾਜ਼ਦਾਰੀ ਬਣੀ ਰਹੇਗੀ।
29 ਅਗਸਤ 2024,ਵੀਰਵਾਰ
ਭਾਦੋਂ ਵਦੀ ਤਿੱਥੀ ਇਕਾਦਸ਼ੀ (29-30 ਮੱਧ ਰਾਤ 1.38 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 7 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 23, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ ਸ਼ਾਮ 6.51 ਵਜੇ (ਜਲੰਧਰ ਟਾਈਮ), ਨਕਸ਼ੱਤਰ: ਆਰਦਰਾ (ਸ਼ਾਮ 4.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸਿੱਧੀ (ਸ਼ਾਮ 6.18 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ- ਅਜਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਕਰ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਮੀਨ ਰਾਸ਼ੀ ਵਾਲਿਆਂ ਦੀ ਕਚਹਿਰੀ ਦੇ ਕੰਮਾਂ 'ਚ ਹੋਵੇਗੀ...
NEXT STORY