ਮੇਖ : ਯਤਨ ਕਰਨ ’ਤੇ ਕੋਈ ਪ੍ਰੋਗਰਾਮਿੰਗ-ਪਲਾਨਿੰਗ ਸਿਤੇ ਚੜ੍ਹੇਗੀ, ਇਰਾਦਿਆਂ ’ਚ ਮਜ਼ਬੂਤੀ, ਅਰਥ ਮੋਰਚੇ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਪਾਣੀ ਅਤੇ ਵਾਈ ਵਸਤਾਂ ਦੀ ਵਰਤੋਂ ਲਿਮਿਟ ’ਚ ਰਹਿ ਕੇ ਕਰੋ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਅਤੇ ਡਿਸਟਰਬ ਰੱਖ ਸਕਦਾ ਹੈ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਕਰਕ : ਮਨ ਕਿਸੇ ਅਣਜਾਣੇ ਡਰ ’ਚ ਰਹਿਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਤਕ ਪਹੁੰਚਾਉਣ ਦੀ ਹਿੰਮਤ ਨਾ ਕਰ ਸਕੋਗੇ।
ਸਿੰਘ : ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।
ਕੰਨਿਆ : ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਸੁਖਦ ਹੈ, ਇਸ ਲਈ ਇਸ ਮੋਰਚੇ ’ਤੇ ਕੀਤਾ ਗਿਆ ਕੋਈ ਯਤਨ ਚੰਗਾ ਨਤੀਜਾ ਦੇਵੇਗਾ।
ਤੁਲਾ : ਜਨਰਲ ਸਿਤਾਰਾ ਆਪ ਨੂੰ ਹਿੰਮਤ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ ਪਰ ਕਿਸੇ ਸਮੇਂ ਅਚਾਨਕ ਕੋਈ ਪ੍ਰਾਬਲਮ ਉਭਰ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਕਰ : ਉਲਝਣਾਂ-ਝਗੜਿਆਂ-ਝਮੇਲਿਆਂ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਨਾ ਸਿਰਫ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਬਣੀ ਰਹੇਗੀ, ਸਗੋਂ ਕੋਈ ਰੁਕਾਵਟ ਮੁਸ਼ਕਲ ਵੀ ਹਟੇਗੀ।
10 ਅਕਤੂਬਰ 2024, ਵੀਰਵਾਰ
ਅੱਸੂ ਸੁਦੀ ਤਿੱਥੀ ਸਪਤਮੀ (ਦੁਪਹਿਰ 12.32 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 18 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾਖਾੜਾ (10-11 ਮੱਧ ਰਾਤ 5.41 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਅਤਿਗੰਡ (10-11 ਮੱਧ ਰਾਤ 4.37 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.32 ਤੋਂ ਲੈ ਕੇ 10-11 ਮੱਧ ਰਾਤ 12.20 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਪੂਜਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਤੇਜਹੀਣ, ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਅਪਸੈੱਟ ਕਰਨ ਵਾਲਾ
NEXT STORY