ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ, ਪ੍ਰੇਸ਼ਾਨੀ ਅਤੇ ਕਿਸੇ ਨਾ ਕਿਸੇ ਪੰਗੇ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਬਿਹਤਰ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਦੇਣ ਅਤੇ ਕਿਸੇ ਨਾ ਕਿਸੇ ਮੁਸ਼ਕਲ ਨੂੰ ਸੰਵਾਰਨ ਵਾਲਾ ਹੋਵੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਵੀ ਆਪ ਅੱਗੇ ਟਿਕ ਨਾ ਸਕਣਗੇ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋਂ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਅਸ਼ਾਂਤ, ਪ੍ਰੇਸ਼ਾਨ,ਡਿਸਟਰਬ ਰੱਖ ਸਕਦਾ ਹੈ ਪਰ ਬਾਅਦ ’ਚ ਬਿਹਤਰੀ ਦੇ ਹਾਲਾਤ ਬਣਨਗੇ।
ਬ੍ਰਿਸ਼ਚਕ : ਬਾਅਦ ਦੁਪਹਿਰ ਤਕ ਸੰਤਾਨ ਪੱਖੋਂ ਫਿਕਰ ਪ੍ਰੇਸ਼ਾਨੀ ਰਹਿਣ ਦਾ ਡਰ ਪਰ ਬਾਅਦ ’ਚ ਦੁਸ਼ਮਣਾਂ ਦੀਆਂ ਸਰਗਰਮੀਆਂ ਵਧਣ ਦਾ ਡਰ।
ਧਨ : ਬਾਅਦ ਦੁਪਹਿਰ ਤਕ ਪ੍ਰਾਪਰਟੀ ਦੇ ਕਿਸੇ ਕੰਮ ਲਈ ਜ਼ਿਆਦਾ ਸੁਚੇਤ ਹੋ ਕੇ ਯਤਨ ਕਰਨਾ ਸਹੀ ਰਹੇਗਾ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਮਕਰ : ਬਾਅਦ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਫਿਰ ਬਾਅਦ ’ਚ ਸਫਲਤਾ ਦੇ ਰਸਤੇ ਖੁੱਲ੍ਹਣਗੇ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਸਹੀ ਪਰ ਲਾਪਰਵਾਹ ਨਹੀਂ ਰਹਿਣਾ ਸਹੀ ਰਹੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਮੀਨ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
17 ਅਕਤੂਬਰ 2024, ਵੀਰਵਾਰ
ਅੱਸੂ ਸੁਦੀ ਤਿੱਥੀ ਪੁੰਨਿਆ (ਸ਼ਾਮ 4.56 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 25 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 14 ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੇਵਤੀ (ਸ਼ਾਮ 4.20 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਹਰਸ਼ਣ (17-18 ਮੱਧ ਰਾਤ 1.42 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 4.20 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, ਸ਼ਾਮ 4.20 ਤਕ), ਸ਼ਾਮ 4.20 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 6.39 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਮੀ ਕੱਤਕ ਸੰਕ੍ਰਾਂਤੀ, ਸੂਰਜ ਸਵੇਰੇ 7.42 (ਜਲੰਧਰ ਟਾਈਮ) ’ਤੇ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਅੱਸੂ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਮਹਾਰਿਸ਼ੀ (ਵਾਲਮੀਕਿ ਜਯੰਤੀ, ਕੱਤਕ ਸਨਾਨ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਨੂੰ ਧਨ ਹਾਨੀ ਦਾ ਰਹੇਗਾ ਡਰ, ਮਿਥੁਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ ’ਚ ਮਿਲੇਗੀ...
NEXT STORY