ਮੇਖ : ਜਨਰਲ ਸਿਤਾਰਾ ਮਜ਼ਬੂਤ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸ਼ਾਮ ਤਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਨਾ ਕਿਸੇ ਪੰਗੇ ਨੂੰ ਜਗਾਉਣ ਵਾਲਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਿਥੁਨ : ਸ਼ਾਮ ਤਕ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਝਮੇਲਿਆਂ ਵਾਲਾ ਬਣੇਗਾ।
ਕਰਕ : ਸਿਤਾਰਾ ਸ਼ਾਮ ਤਕ ਮਨ ਨੂੰ ਟੈਂਸ, ਪ੍ਰੇਸ਼ਾਨ, ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੇਗੀ।
ਸਿੰਘ : ਸਿਤਾਰਾ ਸ਼ਾਮ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਨੇਕ ਕੰਮਾਂ ’ਚ ਰੁਚੀ ਪਰ ਬਾਅਦ ’ਚ ਹਰ ਫਰੰਟ ’ਤੇ ਵਿਪਰੀਤ ਹਾਲਾਤ ਬਣ ਸਕਦੇ ਹਨ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ।
ਤੁਲਾ : ਸ਼ਾਮ ਤਕ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ ਹੈ, ਅਰਥ ਦਸ਼ਾ ਵੀ ਸੰਤੋਖਜਨਕ ਪਰ ਬਾਅਦ ’ਚ ਸਮਾਂ ਸਫਲਤਾ ਦੇਣ ਵਾਲਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਭੱਜਦੌੜ ਦਾ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਜਨਰਲ ਤੌਰ ’ਤੇ ਬਿਹਤਰ ਬਣੇਗਾ।
ਧਨ : ਸਿਤਾਰਾ ਵਪਾਰ,ਕੰਮਕਾਜ ਦੇ ਕੰਮਾਂ ਲਈ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ।
ਮਕਰ : ਸਿਤਾਰਾ ਸ਼ਾਮ ਤਕ ਨੁਕਸਾਨ ਵਾਲਾ, ਸਫਰ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੁੰਭ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਪ੍ਰੇਸ਼ਾਨੀਆਂ ਵਧਣ ਦਾ ਡਰ।
ਮੀਨ : ਸਿਤਾਰਾ ਸ਼ਾਮ ਤਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਅਤੇ ਮਾਣ-ਸਨਮਾਨ ਦੇਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
7 ਨਵੰਬਰ 2024, ਵੀਰਵਾਰ
ਕੱਤਕ ਸੁਦੀ ਤਿਥੀ ਛੱਠ (7-8 ਮੱਧ ਰਾਤ 12.35 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 16 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 4, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਰਵਾ ਖਾੜਾ (ਪੂਰਵ ਦੁਪਹਿਰ 11.47 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਧ੍ਰਿਤੀ (ਸਵੇਰੇ 9.51 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 5.54 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਛੱਠ ਪੁਰਬ (ਬਿਹਾਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਸ ਰਾਸ਼ੀ ਵਾਲਿਆਂ ਨੂੰ ਸਾਲ ਭਰ ਮਿਲਣਗੀਆਂ ਖੁਸ਼ੀਆਂ, ਪੈਸਿਆਂ ਦੀ ਨਹੀਂ ਆਵੇਗੀ ਕੋਈ ਕੰਮ, ਬੱਸ ਕਰੋ ਇਹ ਕੰਮ
NEXT STORY