ਮੇਖ : ਬੇਕਾਬੂ ਖਰਚਿਆਂ ਕਰ ਕੇ ਫਾਇਨਾਂਸ਼ੀਅਲ ਪੁਜ਼ੀਸ਼ਨ ਤੰਗ ਰਹਿ ਸਕਦੀ ਹੈ, ਲੈਣ ਦੇਣ ਅਤੇ ਲਿਖਣ ਪੜ੍ਹਨ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਸਹੀ ਰਹਿਣਗੇ।
ਬ੍ਰਿਖ : ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ, ਕਾਰੋਬਾਰੀ ਟੂਰਿੰਗ-ਪਲਾਨਿੰਗ ਅਤੇ ਪ੍ਰੋਗਰਾਮਿੰਗ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਹਟ ਸਕਦੀ ਹੈ।
ਮਿਥੁਨ : ਕਿਸੇ ਅਫਸਰ ਦੇ ਰੁਖ ’ਚ ਕਿਸੇ ਸਮੇਂ ਨਰਮੀ ਅਤੇ ਕਿਸੇ ਸਮੇਂ ਸਖ਼ਤੀ ਦਿਸੇਗੀ, ਇਸ ਲਈ ਜਿਹੜਾ ਵੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ।
ਕਰਕ : ਸਮਾਂ ਰੁਕਾਵਟ-ਮੁਸ਼ਕਿਲਾਂ ਵਾਲਾ, ਇਸ ਲਈ ਹਰ ਯਤਨ ਪੂਰਾ ਜ਼ੋਰ ਲਗਾ ਕੇ ਹੀ ਕਰੋ, ਕਿਉਂਕਿ ਅਨਮੰਨੇ ਮਨ ਨਾਲ ਕੀਤੀ ਗਈ ਕੋਈ ਕੋਸ਼ਿਸ਼ ਅੱਗੇ ਨਾ ਵਧ ਸਕੇਗੀ।
ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ-ਬੇਧਿਆਨੀ ਨਾ ਵਰਤੋ, ਦੂਜਿਆਂ ਦੇ ਪੰਗਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਨੁਕਸਾਨ ਦਾ ਡਰ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਤੁਲਾ : ਵਿਰੋਧੀਆਂ ਦੀ ਉਛਲ-ਕੂਦ ਆਪ ਨੂੰ ਪ੍ਰੇਸ਼ਾਨ-ਅਪਸੈੱਟ ਰੱਖਣ ਵਾਲੀ ਹੈ, ਮਨ ਕਿਸੇ ਅਨਜਾਣੇ ਡਰ ’ਚ ਲਿਪਤ ਰਹੇਗਾ।
ਬ੍ਰਿਸ਼ਚਕ : ਬੇਸ਼ੱਕ ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਤਾਂ ਐਕਟਿਵ ਰਹੇਗੀ ਪਰ ਬੇਕਾਬੂ ਮਨ ਕਿਸੇ ਸਮੇਂ ਕੋਈ ਮੁਸ਼ਕਿਲ ਪੈਦਾ ਕਰ ਸਕਦਾ ਹੈ।
ਧਨ : ਪ੍ਰਾਪਰਟੀ ਨਾਲ ਜੁੜੇ ਕਿਸੇ ਇੰਪੋਰਟੈਂਟ ਕੰਮ ਲਈ ਯਤਨ ਨਾ ਕਰਨਾ ਬਿਹਤਰ ਰਹੇਗਾ, ਕਿਉਂਕਿ ਸਮਾਂ ਪੰਗਿਆਂ-ਝਮੇਲਿਆਂ ਨੂੰ ਪੈਦਾ ਕਰਨ ਵਾਲਾ ਰਹੇਗਾ।
ਮਕਰ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ ਪਰ ਘਟੀਆ ਸਾਥੀਆਂ ਤੋਂ ਫ਼ਾਸਲਾ ਰਖਣਾ ਸਹੀ ਰਹੇਗਾ।
ਕੁੰਭ : ਆਪ ਕਾਰੋਬਾਰੀ ਕੰਮਾਂ ਲਈ ਜ਼ੋਰ ਤਾਂ ਲਗਾਓਗੇ ਪਰ ਸ਼ਾਇਦ ਨਤੀਜਾ ਪੂਰਾ ਨਾ ਮਿਲੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
13 ਨਵੰਬਰ 2024, ਬੁੱਧਵਾਰ
ਕੱਤਕ ਸੁਦੀ ਤਿਥੀ ਦੁਆਦਸ਼ੀ (ਦੁਪਹਿਰ 1.02 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ: 10, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (13-14 ਮੱਧ ਰਾਤ 3.11 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਜਰ (ਬਾਅਦ ਦੁਪਿਹਰ 3.25 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ: ਮੀਨ ਰਾਸ਼ੀ ’ਤੇ (13-14 ਮੱਧ ਰਾਤ 3.11 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (13-14ਮੱਧ ਰਾਤ 3.11 ਤੱਕ), 13-14 ਮੱਧ ਰਾਤ 3.11 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਹਰੀ ਪ੍ਰਦੋਸ਼ ਉਤਸਵ, ਮਹਾਰਾਜਾ ਰਣਜੀਤ ਸਿੰਘ ਜਨਮ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਨਵੇਂ ਮੌਕੇ ਲਿਆ ਰਿਹਾ ਸਾਲ 2025, ਖੁੱਲਣ ਵਾਲੀ ਹੈ ਇਸ ਰਾਸ਼ੀ ਵਾਲਿਆਂ ਦੀ ਕਿਸਮਤ
NEXT STORY