ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਸਦਭਾਅ ਬਣਿਆ ਰਹੇਗਾ।
ਬ੍ਰਿਖ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਕਾਫੀ ਐਕਟਿਵ ਰਹਿਣਗੇ।
ਮਿਥੁਨ : ਸੰਤਾਨ ਸਾਥ ਦੇਵੇਗੀ ਅਤੇ ਉਸ ਦੀ ਮਦਦ-ਸਹਿਯੋਗ ’ਤੇ ਭਰੋਸਾ ਕਰਨਾ ਸਹੀ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕਰਕ : ਕਿਸੇ ਅਦਾਲਤੀ ਕੰਮ ਲਈ ਸ਼ੁਰੂ ਕੀਤਾ ਗਿਆ ਕੋਈ ਯਤਨ ਚੰਗਾ ਨਤੀਜਾ ਦੇ ਸਕਦਾ ਹੈ ਪਰ ਢਈਆ ਵੀ ਪ੍ਰੇਸ਼ਾਨੀ ਰੱਖਣ ਵਾਲਾ ਹੈ, ਧਿਆਨ ਰੱਖੋ।
ਸਿੰਘ : ਕਿਸੇ ਵੱਡੇ ਆਦਮੀ ਨਾਲ ਮੇਲਜੋਲ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਗਲੇ ’ਚ ਖਰਾਬੀ ਦਾ ਡਰ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਉਲਝਣਾਂ–ਝਮੇਲੇ ਉਭਰ ਕੇ ਆਪ ਲਈ ਕਿਸੇ ਨਾ ਕਿਸੇ ਮੁਸ਼ਕਲ ਸਮੱਸਿਆ ਨੂੰ ਪੈਦਾ ਕਰਨ ਦਾ ਕਾਰਨ ਬਣਦੇ ਰਹਿਣਗੇ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰ ਵੀ ਲਾਭ ਵਾਲਾ ਰਹੇਗਾ।
ਮਕਰ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੁੰਭ : ਸਿਤਾਰਾ ਕਿਸੇ ਧਾਰਮਿਕ ਪ੍ਰੋਗਰਾਮ ’ਚ ਰੁਚੀ ਵਧਾਉਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ-ਕੀਰਤਨ ’ਚ ਜੀਅ ਲਗਾਉਣ ਵਾਲਾ ਹੋਵੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਰੱਖਣਾ ਚਾਹੀਦਾ, ਲੈਣ-ਦੇਣ ਦੇ ਕੰਮ ਜਾਂ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਨਿਪਟਾਉਣੇ ਸਹੀ ਰਹਿਣਗੇ।
28 ਨਵੰਬਰ 2024, ਵੀਰਵਾਰ
ਮੱਘਰ ਵਦੀ ਤਿਥੀ ਤਰੋਦਸ਼ੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (ਸਵੇਰੇ 7.36 ਤੱਕ) ਅਤੇ ਮਗਰੋਂ ਨਕੱਸ਼ਤਰ ਸੁਵਾਤੀ, ਯੋਗ: ਸੌਭਾਗਿਯ, (ਸ਼ਾਮ 4.02 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦੀ ਸਫ਼ਲਤਾ ਦੇਵੇਗੀ ਸਾਥ, ਕੰਨਿਆ ਰਾਸ਼ੀ ਵਾਲੇ ਨਾ ਵਰਤਣ ਲਾਪਰਵਾਹੀ
NEXT STORY